ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਚੰਨੀ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਏਜੀ ਨੂੰ ਹਟਾਉਣ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਸ਼ਬਦੀ ਜੰਗ ਛਿੜ ਗਈ ਹੈ।
The ouster of a competent yet 'allegedly' compromised officer has exposed a 'really' compromised CM.
Giving rise to a pertinent question-
Whose government is it Anyway ?
(*Apologies to BBC's radio drama – Whose line is it Anyway)
— Sunil Jakhar (@sunilkjakhar) November 10, 2021
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਤੋਂ ਬਾਅਦ ਹੁਣ ਪਾਰਟੀ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਇਕ ਕਾਬਲ ਅਧਿਕਾਰੀ ਨੂੰ ਕੱਢੇ ਜਾਣ ਨੇ ਇਕ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਇਹ ਕਿਸ ਦੀ ਸਰਕਾਰ ਹੈ?