ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਸਦਨ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਹਾਲਾਂਕਿ ਇਸ ਦੌਰਾਨ ਕੇਂਦਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਨੂੰ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਗਿਆ।
ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਵਿਰੁੱਧ ਮਤਾ ਪਾ ਕੇ ਕੇਂਦਰ ਸਰਕਾਰ ਤੋਂ ਗ੍ਰਹਿ ਮੰਤਰਾਲੇ ਵੱਲੋਂ 11 ਅਕਤੂਬਰ ਨੂੰ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
ਇਸ ਤੋਂ ਬਾਅਦ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਸਬੰਧੀ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ।