Bram Shanker Jimpa meeting with Lal Chand Kataruchak: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਰਹੇ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ। ਇਸ ਮਕਸਦ ਲਈ ਬਹੁਤ ਸਾਰੀਆਂ ਜਲ ਸਪਲਾਈ ਸਕੀਮਾਂ ਕਾਰਜਸ਼ੀਲ ਹਨ ਅਤੇ ਕਈ ਸਕੀਮਾਂ ਨਵੀਆਂ/ਉਸਾਰੀ ਅਧੀਨ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਕਈ ਥਾਂਵਾਂ ‘ਤੇ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੋਂੜੀਦੀ ਹੁੰਦੀ ਹੈ ਜਿਸਨੂੰ ਸਮਾਂਬੱਧ ਤਰੀਕੇ ਨਾਲ ਮੰਜ਼ੂਰ ਕਰਨ ਦੀ ਲੋੜ ਹੁੰਦੀ ਹੈ ਤਾਂ ਕਿ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚ ਦੇਰੀ ਨਾ ਹੋਵੇ।
ਜਿੰਪਾ ਨੇ ਇਸ ਮੌਕੇ ਪੱਤਰੇ ਵਾਲਾ (ਮੁਕਤਸਰ), ਕੱਟਿਆਵਾਲੀ (ਫਾਜ਼ਿਲਕਾ), ਸੋਹਣਗੜ੍ਹ (ਫਿਰੋਜ਼ਪੁਰ), ਚਵਿੰਡਾ ਕਲਾਂ ਤੇ ਕੰਦੋਵਾਲੀ (ਅੰਮ੍ਰਿਤਸਰ), ਤਲਵਾੜਾ (ਹੁਸ਼ਿਆਰਪੁਰ), ਭੁੱਚਰ ਕਲਾਂ (ਤਰਨ ਤਾਰਨ), ਮਾਣਕਪੁਰ (ਰੂਪਨਗਰ) ਸਮੇਤ ਕਰੀਬ 17 ਨਹਿਰੀ ਜਲ ਸਪਲਾਈ ਸਕੀਮਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਲਈ ਜੰਗਲਾਤ ਵਿਭਾਗ ਦੀ ਕਲੀਰਐਂਸ ਲਾਜ਼ਮੀ ਹੈ।
Water Supply and Sanitation Minister Bram Shanker Jimpa held an important meeting with Forest Minister Lal Chand Kataruchak to resolve the common issues of both the departments. Senior officials of water supply & sanitation and forest department were also present. pic.twitter.com/5oIJf6Y5Ba
— Government of Punjab (@PunjabGovtIndia) July 25, 2023
ਜੰਗਲਾਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਸਾਰੀਆਂ ਸਕੀਮਾਂ ਲਈ ਸਮਾਂਬੱਧ ਤਰੀਕੇ ਨਾਲ ਕਲੀਐਂਸ ਜਾਰੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਾਂਝੇ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀਸੀਸੀਐਫ ਆਰ.ਕੇ ਮਿਸ਼ਰਾ ਅਤੇ ਮੁੱਖ ਵਣਪਾਲ ਬਸੰਤਾ ਰਾਜ ਕੁਮਾਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h