Punjab Weather Today: ਪੰਜਾਬ ਦੇ ਬਹੁਤੇ ਦਰਿਆਵਾਂ ਵਿੱਚ ਇੱਕ ਵਾਰ ਫਿਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਇਸ ਦਾ ਕਾਰਨ ਹਿਮਾਚਲ ਪ੍ਰਦੇਸ਼ ‘ਚ ਹੋ ਰਹੀ ਬਾਰਸ਼ ਅਤੇ ਡੈਮਾਂ ‘ਚੋਂ ਛੱਡਿਆ ਜਾ ਰਿਹਾ ਪਾਣੀ ਹੈ। ਜਿਸ ਕਾਰਨ ਦਰਿਆ ਕਿਨਾਰੇ ਵਾਲੇ ਇਲਾਕਿਆਂ ਵਿੱਚ ਕਾਫੀ ਨੁਕਸਾਨ ਹੋਇਆ ਹੈ।
ਦੂਜੇ ਪਾਸੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਤੋਂ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 3 ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਐਲਾਨ ਕੀਤਾ ਹੈ। ਜਲੰਧਰ, ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਅੰਮ੍ਰਿਤਸਰ, ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਕਈ ਥਾਵਾਂ ‘ਤੇ ਰੁਕ-ਰੁਕ ਕੇ ਬਾਰਿਸ਼ ਜਾਰੀ ਰਹੇਗੀ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਦਰਿਆਵਾਂ ‘ਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦਾ ਅਨੁਮਾਨ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h