ਸੋਮਵਾਰ, ਜਨਵਰੀ 19, 2026 01:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਰਗਿਲ ਵਿਜੈ ਦਿਵਸ ਮੌਕੇ CM Mann ਨੇ ਡਿਊਟੀ ਦੌਰਾਨ ਦਿਵਿਆਂਗ ਹੋ ਚੁੱਕੇ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ ‘ਚ ਕੀਤਾ ਵਾਧਾ

Ex-Gratia Grant: ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਜਿਨ੍ਹਾਂ ਨੇ ਦੇਸ਼ ਦੀ ਸੇਵਾ ਕੀਤੀ।

by ਮਨਵੀਰ ਰੰਧਾਵਾ
ਜੁਲਾਈ 26, 2023
in ਪੰਜਾਬ, ਵੀਡੀਓ
0

CM Mann on Kargil Vijay Diwas: ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ‘ਚ ਪਰਿਵਾਰ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਦੇ ਨਾਲ-ਨਾਲ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਐਲਾਨ ਕੀਤਾ।

‘ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ’ ਵਿਖੇ ਕਾਰਗਿਲ ਵਿਜੈ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਮੁੱਖ ਮੰਤਰੀ ਨੇ ਸੂਬੇ ਦੀ ਅਗਵਾਈ ਕਰਦਿਆਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜੰਗੀ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੈਨਿਕਾਂ ਦੇ ਲਾਮਿਸਾਲ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਹੁਣ ਰੱਖਿਆ ਸੈਨਾਵਾਂ ਵਿਚ ਨੌਕਰੀਆਂ ਦੌਰਾਨ ਸੈਨਿਕ ਦੀ ਕਿਸੇ ਹਾਦਸੇ ਵਿਚ (ਜੰਗੀ ਅਪ੍ਰੇਸ਼ਨਾਂ ਤੋਂ ਇਲਾਵਾ) ਮੌਤ ਹੋ ਜਾਣ ਦੀ ਸੂਰਤ ਵਿਚ ਪਰਿਵਾਰ ਲਈ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਅੱਜ ਦੇ ਦਿਨ ਸਭ ਤੋਂ ਉੱਚੀ ਪਹਾੜੀ ‘ਤੇ ਤਿਰੰਗਾ ਝੰਡਾ ਝੂਲ ਗਿਆ ਸੀ.. ਅਮਰ ਜਯੋਤੀ ‘ਚ ਸ਼ਹੀਦਾਂ ਦਾ ਖੂਨ ਹੈ…ਇਹ ਕਦੇ ਨਹੀਂ ਬੁਝੇਗੀ….ਸਾਨੂੰ ਸਾਡੇ ਸ਼ਹੀਦ ਜਵਾਨਾਂ ‘ਤੇ ਹਮੇਸ਼ਾ ਮਾਣ ਰਹੇਗਾ.. pic.twitter.com/Nl2cf19Mzh

— Bhagwant Mann (@BhagwantMann) July 26, 2023

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਕਿਉਂਕਿ ਇਹ ਬਹਾਦਰ ਸੈਨਿਕ ਵੀ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਦਿਵਿਆਂਗ ਹੋ ਚੁੱਕੇ ਸੈਨਿਕਾਂ ਲਈ ਵੀ ਐਕਸ-ਗ੍ਰੇਸ਼ੀਆ ਰਾਸ਼ੀ ਵਿਚ ਵਾਧਾ ਕੀਤਾ ਹੈ।

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ 76 ਫੀਸਦੀ ਤੋਂ 100 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ ਹੁਣ 20 ਲੱਖ ਰੁਪਏ ਦੀ ਬਜਾਏ 40 ਲੱਖ ਰੁਪਏ ਐਕਸ-ਗ੍ਰੇਸ਼ੀਆ ਮਿਲੇਗੀ, 51 ਫੀਸਦੀ ਤੋਂ 75 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 10 ਲੱਖ ਰੁਪਏ ਦੀ ਬਜਾਏ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 5 ਲੱਖ ਰੁਪਏ ਦੀ ਬਜਾਏ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਮਹੀਨਾਵਾਰ ਮਾਲੀ ਸਹਾਇਤਾ 6000 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਜਿਨ੍ਹਾਂ ਨੇ ਦੇਸ਼ ਦੀ ਸੇਵਾ ਕੀਤੀ।

ਮਾਨ ਨੇ ਅੱਗੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਦੇਸ਼ ਦੀ ਖਾਤਰ ਇਨ੍ਹਾਂ ਨਾਇਕਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਨਮਾਨ ਵਜੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਨ੍ਹਾਂ ਸਪੂਤਾਂ ਦੇ ਵੱਡਮੁੱਲੇ ਯੋਗਦਾਨ ਦੇ ਸਤਿਕਾਰ ਵਿਚ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਗੋਲੀ ਕਦੇ ਵੀ ਜਵਾਨਾਂ ਦੇ ਰੈਂਕ ਵੇਖ ਕੇ ਨਹੀਂ ਵੱਜਦੀ…ਤਾਂ ਫਿਰ ਸਰਕਾਰਾਂ ਸਹਾਇਤਾ ਰਾਸ਼ੀ ਦੇਣ ਵੇਲੇ ਰੈਂਕ ਕਿਉਂ ਦੇਖਦੀਆਂ ਨੇ.. ਸ਼ਹੀਦ ਦਾ ਸਨਮਾਨ ਬਰਾਬਰ ਹੋਣਾ ਚਾਹੀਦਾ ਹੈ ਨਾ ਕਿ ਰੈਂਕ ਵੇਖਕੇ.. pic.twitter.com/Zmy5yd8qL8

— Bhagwant Mann (@BhagwantMann) July 26, 2023

ਪੰਜਾਬ ਸੀਐਮ ਨੇ ਚੇਤੇ ਕਰਦਿਆਂ ਕਿਹਾ, “ਕਾਰਗਿਲ ਜੰਗ ਦੌਰਾਨ ਉਹ ਇੱਕ ਕਲਾਕਾਰ ਸਨ ਅਤੇ ਇਨ੍ਹਾਂ ਕੌਮੀ ਨਾਇਕਾਂ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਮੈਂ ਇੱਕ ਚੈਰਿਟੀ ਸ਼ੋਅ ਵੀ ਕਰਵਾਇਆ ਸੀ। ਇਹ ਚੈਰਿਟੀ ਸ਼ੋਅ ਪਟਿਆਲਾ ਵਿਖੇ ਕਰਵਾਇਆ ਗਿਆ ਸੀ ਜਿਸ ਵਿੱਚ ਕਈ ਹੋਰ ਕਲਾਕਾਰਾਂ ਨੇ ਵੀ ਹਿੱਸਾ ਲਿਆ ਸੀ। ਫੌਜ ਦੇ ਬਹਾਦਰੀ ਭਰੇ ਕਾਰਨਾਮਿਆਂ ਪ੍ਰਤੀ ਧੰਨਵਾਦ ਪ੍ਰਗਟਾਉਂਦੇ ਹੋਏ ਇਸ ਸ਼ੋਅ ਦਾ ਇਕੱਠਾ ਹੋਇਆ ਸਾਰਾ ਪੈਸਾ ਫੌਜ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ।”

ਸੀਐਮ ਮਾਨ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਬਸਤੀ ਹੋਣ ਦੇ ਨਾਤੇ ਸਾਡੇ ਦੇਸ਼ ਨੇ ਬਹੁਤ ਦੁੱਖ-ਤਕਲੀਫਾਂ ਝੱਲੇ ਹਨ ਪਰ ਸਾਡੇ ਆਜ਼ਾਦੀ ਸੰਗਰਾਮ ਦੇ ਬਹਾਦਰ ਅਤੇ ਦ੍ਰਿੜ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋੜਨ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਜਿਨ੍ਹਾਂ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਕਈ ਹੋਰ ਯੋਧਿਆਂ ਨੇ ਦੇਸ਼ ਆਜ਼ਾਦ ਕਰਵਾਉਣ ਲਈ ਆਪਣਾ ਖੂਨ ਵਹਾਇਆ।

ਨਾਲ ਹੀ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ ਵੀ ਲੁਕੀ-ਛਿਪੀ ਨਹੀਂ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਸੀਐਮ ਮਾਨ ਨੇ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਲਈ ਸੈਨਿਕਾਂ ਦੀ ਬਹਾਦਰੀ ਭਰੀ ਗਾਥਾ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਇਸ ਜੰਗ ਵਿੱਚ ਭਾਰਤੀ ਫੌਜ ਨੇ ਔਖੀਆਂ ਪ੍ਰਸਥਿਤੀਆਂ ਦੇ ਬਾਵਜੂਦ ਜਿਸ ਤਰ੍ਹਾਂ ਦਲੇਰੀ ਤੇ ਸਾਹਸ ਦਾ ਸਬੂਤ ਦਿੱਤਾ, ਉਸ ਦੀ ਮਿਸਾਲ ਦੁਨੀਆਂ ਭਰ ਵਿੱਚ ਸ਼ਾਇਦ ਹੀ ਕੋਈ ਹੋਰ ਮਿਲਦੀ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਹਰ ਦੇਸ਼ ਵਾਸੀ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗਾ।

ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ…ਅੱਜ ਤੋਂ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਕੋਈ ਵੀ ਜਵਾਨ ਐਕਸੀਡੈਂਟ ‘ਚ ਸ਼ਹੀਦ ਹੁੰਦਾ ਹੈ, ਉਸ ਦਾ ਐਕਸ਼ ਗ੍ਰੇਸ਼ੀਆ ਪਰਿਵਾਰ ਨੂੰ ਦੇਵਾਂਗੇ…ਨਾਲ ਹੀ ਜ਼ਖਮੀ ਹੋਏ ਜਵਾਨਾਂ ਨੂੰ ਸਹਾਇਤਾ ਰਾਸ਼ੀ ‘ਚ ਵੀ ਵਾਧਾ ਕਰਕੇ ਦੁਗਣਾ ਕੀਤਾ ਗਿਆ ਹੈ.. pic.twitter.com/huLeE0MbqZ

— Bhagwant Mann (@BhagwantMann) July 26, 2023

ਉਨ੍ਹਾਂ ਨੇ ਕਿਹਾ, “ਅਮਰ ਜਵਾਨ ਜੋਤੀ ਤੇਲ ਨਾਲ ਨਹੀਂ ਬਲਕਿ ਸ਼ਹੀਦਾਂ ਦੇ ਖੂਨ ਨਾਲ ਜਗਦੀ ਹੈ। ਤੇਲ ਨਾਲ ਜਗਿਆ ਦੀਵਾ ਭਾਵੇਂ ਕੁਝ ਸਮੇਂ ਬਾਅਦ ਰੌਸ਼ਨੀ ਦੇਣਾ ਬੰਦ ਕਰ ਦਿੰਦਾ ਹੈ ਪਰ ਸ਼ਹੀਦਾਂ ਦੇ ਤੇਲ ਨਾਲ ਬਲਿਆ ਦੀਵਾ ਹਮੇਸ਼ਾ ਚਮਕਦਾ ਹੈ। ਇਨ੍ਹਾਂ ਸੈਨਿਕਾਂ ਦੀ ਸ਼ਹਾਦਤ ਸਦੀਆਂ ਤੱਕ ਸਾਡੀ ਨੌਜਵਾਨ ਪੀੜ੍ਹੀ ਨੂੰ ਨਿਰਸਵਾਰਥ ਕੁਰਬਾਨੀ ਲਈ ਪ੍ਰੇਰਿਤ ਕਰਦੀ ਹੈ।”

ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਾਰੇ ਪਤਵੰਤਿਆਂ ਨੂੰ ਇਸ ਸਮਾਗਮ ਵਿੱਚ ਜੀ ਆਇਆਂ ਕਿਹਾ ਅਤੇ ਕਾਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਾਤ ਭੂਮੀ ਦੀ ਰਾਖੀ ਦੀ ਖਾਤਰ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਦੇ ਸਤਿਕਾਰ ਵਿਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Army SoldierBhagwant MannEx-Gratia GrantFamilies of Martyrskargil vijay diwaspro punjab tvPunjab CMpunjab newsPunjab State War Heroes Memorial and Museumpunjabi news
Share202Tweet127Share51

Related Posts

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026
Load More

Recent News

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.