ਐਤਵਾਰ, ਜੂਨ 15, 2025 07:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣਾ ਜ਼ਰੂਰੀ

Punjab News: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਅਭਿਆਨ ਜਾਰੀ ਰੱਖੇ ਜਾਣਗੇ ਤਾਂ ਜੋ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।

by ਮਨਵੀਰ ਰੰਧਾਵਾ
ਜੁਲਾਈ 26, 2023
in ਪੰਜਾਬ
0

Cordon and Search Operations Sri Muktsar Sahib: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਕੀਤਾ ਹੈ। ਇਹ ਦੋਵੇਂ ਖੇਤਰ ਹੈਰੋਇਨ, ਨਸ਼ੀਲੀਆਂ ਗੋਲੀਆਂ ਆਦਿ ਸਮੇਤ ਕਈ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਵਰਤੋਂ ਲਈ ਬਦਨਾਮ ਹਨ।

ਇਹ ਅਹਿਦ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ। ਮੁਹਿੰਮ ਦੇ ਤੀਜੇ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਫਰੀਦਕੋਟ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਵਿੱਚ ਚਲਾਈ ਗਈ।

ਮੁਕਤਸਰ ਪੁਲਿਸ ਨੇ ਇਹ ਕਾਰਵਾਈ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤੀ ਜਦਕਿ ਫਰੀਦਕੋਟ ਅਤੇ ਮੋਗਾ ਪੁਲਿਸ ਵੱਲੋਂ ਇਹ ਛਾਪੇਮਾਰੀ ਦਿਨ ਵੇਲੇ ਕੀਤੀ ਗਈ। ਇਹ ਸਾਰੀ ਕਾਰਵਾਈ ਡੀਆਈਜੀ ਫਰੀਦਕੋਟ ਰੇਂਜ ਅਜੈ ਮਲੂਜਾ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।

Campaign against drugs launched by @PunjabPoliceInd has started yielding results as residents of two notorious areas in village Midda & Mohalla Chhajghar took a pledge to stay away from drugs. Police teams have arrested 79 anti-social elements after registering 66 FIRs. pic.twitter.com/86CNSE35dr

— Government of Punjab (@PunjabGovtIndia) July 26, 2023

ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 66 ਐਫਆਈਆਰਜ਼ ਦਰਜ ਕਰਕੇ 79 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 68,500 ਰੁਪਏ ਦੀ ਡਰੱਗ ਮਨੀ, 128 ਗ੍ਰਾਮ ਹੈਰੋਇਨ, 115 ਕਿਲੋ ਭੁੱਕੀ, 2560 ਨਸ਼ੀਲੀਆਂ ਗੋਲੀਆਂ ਅਤੇ ਵੱਡੀ ਮਾਤਰਾ ‘ਚ ਲਾਹਣ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ 293 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਫਰੀਦਕੋਟ ਹਰਜੀਤ ਸਿੰਘ, ਐਸਐਸਪੀ ਮੁਕਤਸਰ ਸਾਹਿਬ ਹਰਮਨਬੀਰ ਸਿੰਘ ਗਿੱਲ ਅਤੇ ਐਸਐਸਪੀ ਮੋਗਾ ਜੇ ਐਲਨਚੇਜ਼ੀਅਨ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ।

ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਅਭਿਆਨ ਜਾਰੀ ਰੱਖੇ ਜਾਣਗੇ ਤਾਂ ਜੋ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannCASODrug smugglingdrugs in Punjabgaurav yadavpro punjab tvPunjab DGPpunjab newspunjab policepunjabi newsSri Muktsar Sahib
Share220Tweet138Share55

Related Posts

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

Punjab COVID-19 Update: ਪੰਜਾਬ ‘ਚ ਫਿਰ ਘਰ ਕਰ ਰਿਹਾ ਕੋਰੋਨਾ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਜੂਨ 14, 2025

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਜੂਨ 13, 2025

ਹੁਣ ਪੰਜਾਬ ਦੇ ਇਸ ਇਲਾਕੇ ‘ਚ ਕਰਵਾਈ ਭਾਰਤੀ ਏਅਰਫੋਰਸ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਜੂਨ 13, 2025

ਇੰਸਟਾਗ੍ਰਾਮ ਸਟਾਰ ਕਮਲ ਕੌਰ ਕਤਲ ਮਾਮਲੇ ‘ਚ ਆਈ ਵੱਡੀ ਅਪਡੇਟ

ਜੂਨ 12, 2025
Load More

Recent News

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਉਂ ਵੱਧ ਰਹੇ ਹਨ AC ‘ਚ ਅੱਗ ਲੱਗਣ ਦੇ ਮਾਮਲੇ, ਕੀ ਤੁਸੀਂ ਵੀ AC ਦੀ ਦੇਖਭਾਲ ਕਰਦੇ ਸਮੇਂ ਤਾਂ ਨਹੀਂ ਕਰ ਰਹੇ ਇਹ ਗਲਤੀ?

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.