ਵੀਰਵਾਰ, ਮਾਰਚ 19, 2026 11:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ, ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ

Punjab districts affected by Floods: ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ।

by ਮਨਵੀਰ ਰੰਧਾਵਾ
ਜੁਲਾਈ 26, 2023
in ਪੰਜਾਬ
0

Punjab Floods Update: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਤੇ ਜਾਇਦਾਦ ਨੂੰ ਬਚਾਉਣ ਲਈ ਸੂਬੇ ‘ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਏ.ਐਸ.ਨਗਰ ਵਿੱਚ 1400, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ।

ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਵਿੱਚ 2-2, ਐਸ.ਏ.ਐਸ. ਨਗਰ ਵਿੱਚ 8, ਫਰੀਦੀਕੋਟ ਅਤੇ ਜਲੰਧਰ ਵਿੱਚ 3-3, ਪਟਿਆਲਾ ਵਿੱਚ 10, ਸੰਗਰੂਰ ਵਿੱਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿੱਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ।

ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।

ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 194 ਮੈਡੀਕਲ ਕੈਂਪ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannFlood Damagepro punjab tvPunjab Floodspunjab governmentpunjab newsPunjab Relief Campspunjabi news
Share207Tweet130Share52

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.