Sanjay Singh met Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਮਾਨ ਨੇ ਇਸ ਦੌਰਾਨ ਸੰਜੇ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਮਾਨ ਅਤੇ ਸੰਜੇ ਸਿੰਘ ਦੀ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਰਹੇ। ਦੱਸ ਦਈਏ ਕਿ ਸੰਜੇ ਸਿੰਘ ਨੇ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਖਿਲਾਫ ਆਵਾਜ਼ ਉਠਾਈ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਪੂਰੇ ਮੌਨਸੂਨ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਧਰਨੇ ਵਿੱਚ ਪੁੱਜੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵਿਰੋਧ ਨੂੰ ਨਜ਼ਰਅੰਦਾਜ਼ ਕਰਨਾ ਕੋਈ ਨਵੀਂ ਗੱਲ ਨਹੀਂ ਹੈ। ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨਾ ਅਤੇ ਰੌਲੇ-ਰੱਪੇ ਵਿਚ ਬਿੱਲ ਪਾਸ ਕਰਵਾਉਣਾ ਭਾਜਪਾ ਦੀ ਰਵਾਇਤ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜਮਹੂਰੀਅਤ ਦੀ ਆਵਾਜ਼ ਨੂੰ ਦਬਾਉਣਾ ਠੀਕ ਨਹੀਂ ਹੈ। ਇਸ ਦੌਰਾਨ ਸੰਸਦ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਨੇ ਕਾਲੇ ਕੱਪੜੇ ਪਾ ਕੇ ਰੋਸ ਪ੍ਰਗਟ ਕੀਤਾ।
ਸੀਐਮ ਮਾਨ ਨੇ ਕਿਹਾ ਕਿ ਨਫ਼ਰਤ ਦੀ ਰਾਜਨੀਤੀ ਦੇਸ਼ ਲਈ ਘਾਤਕ ਸਾਬਤ ਹੋਵੇਗੀ ਕਿਉਂਕਿ ਮਣੀਪੁਰ ‘ਚ ਹਿੰਸਾ ਨਫ਼ਰਤ ਦੀ ਰਾਜਨੀਤੀ ਦਾ ਹਿੱਸਾ ਹੈ। ਮਣੀਪੁਰ ਦਾ ਰਾਜਪਾਲ ਕੇਂਦਰ ਸਰਕਾਰ ਦਾ ਪ੍ਰਤੀਨਿਧੀ ਹੁੰਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਉਥੇ ਗਵਰਨਰ ਕੀ ਕਰ ਰਹੇ ਹਨ, ਜਦਕਿ ਪੰਜਾਬ ‘ਚ ਮਾਮੂਲੀ ਘਟਨਾਵਾਂ ‘ਤੇ ਵੀ ਰਾਜਪਾਲ ਪੱਤਰ ਜਾਰੀ ਕਰ ਦਿੰਦੇ ਹਨ। ਮਣੀਪੁਰ ਹਿੰਸਾ ‘ਤੇ ਕੇਂਦਰ ਸਰਕਾਰ ਚੁੱਪ ਧਾਰੀ ਬੈਠੀ ਹੈ।
MP ਸੰਜੇ ਸਿੰਘ ਦੁਆਰਾ ਸੰਸਦ ਦੇ ਬਾਹਰ ਚੱਲ ਰਹੇ ਸੰਘਰਸ਼ ‘ਚ ਹਿੱਸਾ ਲੈਣ ਪਹੁੰਚੇ CM @BhagwantMann ਜੀ Live https://t.co/wsuyTswTjK
— AAP Punjab (@AAPPunjab) July 27, 2023
ਭਗਵੰਤ ਮਾਨ ਨੇ ਕਿਹਾ ਕਿ ਮਣੀਪੁਰ ‘ਚ ਨਿੱਤ ਦਿਨ ਜਾਨਲੇਵਾ ਹਿੰਸਾ ਹੋ ਰਹੀ ਹੈ। ਸੁਪਰੀਮ ਕੋਰਟ ਨੂੰ ਇਸ ‘ਤੇ ਸੂ-ਮੋਟੋ ਲੈ ਕੇ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੀਦਾ ਹੈ। ਜੇਕਰ ਸੁਪਰੀਮ ਕੋਰਟ ਸੂ-ਮੋਟੋ ਲੈ ਰਹੀ ਹੈ ਤਾਂ ਰਾਸ਼ਟਰਪਤੀ ਨੂੰ ਵੀ ਸੂ-ਮੋਟੋ ਲੈਣਾ ਚਾਹੀਦਾ ਹੈ। ਵੀਡੀਓ ਜਾਰੀ ਹੋਣ ‘ਤੇ ਹੀ ਇੰਟਰਨੈੱਟ ਬੰਦ ਹੈ, ਕਿਸੇ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਜਦੋਂ ਮਣੀਪੁਰ ਵਿੱਚ ਹਿੰਸਾ ਹੋ ਰਹੀ ਸੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ, ਯੂਏਈ ਅਤੇ ਅਮਰੀਕਾ ਦਾ ਦੌਰਾ ਕਰ ਰਹੇ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h