Gurmeet Singh Khudian: ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ।
Chairing a meeting of the Managing Committee of the State Animal Welfare Board, Animal Husbandry, Dairy Development and Fisheries Minister Gurmeet Singh Khuddian ordered that all pet shops and dog breeders should be registered with the Punjab State Animal Welfare Board. pic.twitter.com/GaCSz92xUP
— Government of Punjab (@PunjabGovtIndia) July 27, 2023
ਅਵਾਰਾ ਪਸ਼ੂਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ ‘ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਜਦੋਂਕਿ ਅਵਾਰਾ ਪਸ਼ੂਆਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ 20 ਕੈਟਲ ਪੌਂਡ ਵੀ ਬਣਾਏ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h