Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਆਪਣਾ ਹਰ ਫੈਸਲਾ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਲੈ ਰਹੀ ਹੈ।
ਰੀਵਿਊ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਕਰਦਿਆਂ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵੱਖ-ਵੱਖ ਵਿਕਾਸ ਕਾਰਜਾਂ, ਰਿਪੇਅਰ ਦੇ ਕੰਮਾਂ ਸਬੰਧੀ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਤੇ ਸਹੀ ਗੁਣਵੱਤਾ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਬਲਕਾਰ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਬੰਧਤ ਖੇਤਰਾਂ ‘ਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਉਸਾਰੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਉਸਾਰੀ ਕਰਦਾ ਹੈ ਤਾਂ ਉਸਨੂੰ ਤੁਰੰਤ ਰੋਕਿਆ ਜਾਵੇ ਅਤੇ ਗੈਰ ਕਾਨੂੰਨੀ ਉਸਾਰੀ ਕਰਨ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
Local Govt Minister Balkar Singh took stock of various development works & repair projects of the Municipal Corporations & instructed departmental officials to ensure that the ongoing development works in all districts of the state are completed within the designated time frame. pic.twitter.com/K4x0daXZ2W
— Government of Punjab (@PunjabGovtIndia) July 28, 2023
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਹੋਰ ਸੁਵਿਧਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੀ.ਐਲ.ਯੂ ਅਤੇ ਕਲੋਨੀਆਂ ਦੀ ਲੇਅ-ਆਊਟ ਪ੍ਰਵਾਨ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਹੀ ਮਿਉਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਉਨ੍ਹਾਂ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਅਧਿਕਾਰੀ ਨਿੱਜੀ ਤੌਰ ਤੇ ਕੰਮਾਂ ਦੀ ਗੁਣਵੱਤਾ ਵੱਲ ਧਿਆਨ ਦੇਣ ਤਾਂ ਜੋ ਸਰਕਾਰੀ ਕੰਮਾਂ ਵਿੱਚ ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h