ਰੁਜ਼ਗਾਰ ਨੂੰ ਲੈ ਕੇ ਸੀਐਮ ਚੰਨੀ ਨੇ ਵੱਡਾ ਐਲਾਨ ਕਰ ਦਿੱਤਾ ਹੈ।ਸੀਐੱਮ ਚੰਨੀ ਦਾ ਕਹਿਣਾ ਹੈ ਕਿ ਨਿੱਜੀ ਤੇ ਸਰਕਾਰੀ ਖੇਤਰਾਂ ‘ਚ ਨੌਕਰੀਆਂ ‘ਚ ਪੰਜਾਬੀਆਂ ਨੂੰ ਹੀ ਪਹਿਲ ਦਿੱਤੀ ਜਾਵੇਗੀ।ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਇਹ ਕਾਨੂੰਨ ਜਲਦ ਲੈ ਕੇ ਆਵੇਗੀ।
ਸੀਐਮ ਚੰਨੀ ਨੇ ਐਲਾਨ ਕੀਤਾ ਕਿ ਸਰਕਾਰੀ ਤੇ ਨਿੱਜੀ ਅਦਾਰਿਆਂ ‘ਚ ਫੀਸਦੀ ਕੋਟਾ ਯਕੀਨੀ ਬਣਾਉਣ ਲਈ ਜਲਦੀ ਹੀ ਕਾਨੂੰਨ ਲਿਆਂਦਾ ਜਾਵੇਗਾ।ਇਸ ਤੋਂ ਅੱਗੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਪੰਜਾਬੀਆਂ ਲਈ ਨੌਕਰੀਆਂ ਦੇ ਮੌਕਿਆਂ ਬਾਰੇ ਕਾਨੂੰਨੀ ਟੀਮ ਨਾਲ ਸਲਾਹ ਕਰ ਰਿਹਾ ਹਾਂ
।ਅਕਸਰ ਗੁਆਂਢੀ ਸੂਬੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਇੱਥੋਂ ਤੱਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਥਾਂ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਮੇਰੀ ਕੋਸ਼ਿਸ਼ ਹੈ ਕਿ ਹੋਮ ਗਾਰਡ ਦੀਆਂ 5000 ਅਸਾਮੀਆਂ ਸਮੇਤ ਇੱਕ ਲੱਖ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਕਰਾਂਗਾ।