Problems of Punjab Farmers: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ।
ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਕੇਏਪੀ ਸਿਨਹਾ, ਪ੍ਰਮੁੱਖ ਸਕੱਤਰ ਸਿਜਾਈ ਵਿਭਾਗ ਕ੍ਰਿਸ਼ਨ ਕੁਮਾਰ, ਸੀਐਮਡੀ ਪੀਐਸਪੀਸੀਐਲ ਬਲਦੇਵ ਸਿੰਘ ਸਰਾਂ ਆਦਿ ਨੇ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਸੰਧਵਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਿਫ਼ਟ ਪੰਪਾਂ ਦੀ ਵਰਤੋਂ ਨਾਲ ਸਿਜਾਈ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਸਿਜਾਈ ਸੰਭਵ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪਹਿਲਾਂ ਹੀ ਲਗਾਤਾਰ ਉਪਰਾਲੇ ਕਰ ਵੀ ਰਹੀ ਹੈ।
Vidhan Sabha Speaker Kultar Singh @Sandhwan held discussions with the concerned departments for proper resolution of the problems being faced by farmers of state regarding the use of lift pumps. Irrigation Minister @Meet_Hayer and department officials participated in discussions. pic.twitter.com/FY2BYiVUfq
— Government of Punjab (@PunjabGovtIndia) July 31, 2023
ਇਸ ਮੌਕੇ ਸਿੰਚਾਈ ਮੰਤਰੀ ਮੀਤ ਹੇਅਰ ਨੇ ਵਿਧਾਨ ਸਭਾ ਸਪੀਕਰ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਸਿੰਚਾਈ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਦੇਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h