punjab Ambulance Service: ਸਿਹਤ ਮੰਤਰੀ ਪੰਜਾਬ ਵੱਲੋਂ ਦਿੱਤੇ ਭਰੋਸੇ ਦੇ 7 ਮਹੀਨੇ ਬਾਅਦ ਵੀ ਵਧੀ ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਸਟਾਫ਼ ਮੁੜ ਤੋਂ ਹੜਤਾਲ ‘ਤੇ ਜਾਣ ਦੀ ਤਿਆਰੀ ਵਿੱਚ ਹਨ। ਤਨਖਾਹ ਵਧਾਉਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਐਂਬੂਲੈਂਸ ਕਰਮਚਾਰੀਆਂ ਨੇ ਜਨਵਰੀ ਮਹੀਨੇ ਦੌਰਾਨ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਲਗਾਇਆ ਸੀ। ਜਿਸ ਤੋਂ ਬਾਅਦ ਉਸ ਸਮੇਂ ਦੇ ਸਿਹਤ ਮੰਤਰੀ ਨੇ ਕਰਮਚਾਰੀਆਂ ਦੀ ਮੰਗਾਂ ਮੰਨਣ ਅਤੇ ਤਨਖਾਹ ਵਿੱਚ 5000 ਰੁਪਏ ਵਾਧੇ ਸਮੇਤ ਕੰਪਨੀ ਖਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ।
ਪਰ ਸਰਕਾਰ ਅਤੇ ਕੰਪਨੀ ਵਲੋਂ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਹੂਲਤ ਹੁਣ ਤੱਕ ਨਹੀਂ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h