PEDA and IIT Ropar: ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ ‘ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ ‘ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀ), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ।
ਇਹ ਸਮਝੌਤਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵੀ ਭਗਤ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਸਹੀਬੱਧ ਕੀਤਾ ਗਿਆ। ਸਮਝੌਤਾ ਸਹੀਬੱਧ ਕਰਨ ਉਪਰੰਤ ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਤੋਂ ਇਲਾਵਾ ਈ-ਮੋਬੀਲਿਟੀ ਸੈਕਟਰ ਲਈ ਸੈਂਟਰ ਆਫ ਐਕਸੀਲੈਂਸ ਰਾਹੀਂ ਮੈਨਪਾਵਰ ਦੀ ਸਕਿੱਲ ਟਰਾਂਸਫਰ ਟਰੇਨਿੰਗ ਦੇ ਨਾਲ-ਨਾਲ ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਦਾ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਸਥਾਪਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ।
ਗ੍ਰੀਨ ਹਾਈਡ੍ਰੋਜਨ ਉਤਪਾਦਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਸਬੰਧੀ ਪਹਿਲਕਦਮੀ ਕਰਨ ਲਈ ਆਈ.ਆਈ.ਟੀ. ਰੋਪੜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਦਾ ਰਾਹ ਪੱਧਰਾ ਹੋਵੇਗਾ, ਜਿਸ ਵਿੱਚ ਯੁਟੀਲਿਟੀ ਵਾਹਨ, ਹਲਕੇ ਵਪਾਰਕ ਵਾਹਨਾਂ ਸਮੇਤ ਵਾਹਨਾਂ ਦੀ ਇੱਕ ਵਿਆਪਕ ਸ਼੍ਰੇਣੀ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼ ਅਤੇ ਸਵੱਛ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਪੇਡਾ ਦੇ ਡਾਇਰੈਕਟਰ ਐਮਪੀ ਸਿੰਘ ਨੇ ਗ੍ਰੀਨ ਹਾਈਡ੍ਰੋਜਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬਾਰੇ ਚਰਚਾ ਕੀਤੀ। ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਮੰਡੇਰ (ਜਰਗ), ਜੁਆਇੰਟ ਡਾਇਰੈਕਟਰ ਪੇਡਾ ਕੁਲਬੀਰ ਸਿੰਘ ਸੰਧੂ, ਆਈਆਈਟੀ ਰੋਪੜ ਦੇ ਐਸੋਸੀਏਟ ਡੀਨ (ਆਰਐਂਡਡੀ) ਡਾ ਪੁਸ਼ਪਿੰਦਰ ਪੀ ਸਿੰਘ ਅਤੇ ਐਸੋਸੀਏਟ ਪ੍ਰੋਫੈਸਰ ਮਕੈਨੀਕਲ ਇੰਜੀਨੀਅਰਿੰਗ ਡਾ ਧੀਰਜ ਕੇ ਮਹਾਜਨ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h