Public Grievance System: ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤ ਨਿਵਾਰਣ ਵਿਭਾਗ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸਾਰੇ ਸਟੇਟ ਨੋਡਲ ਅਫ਼ਸਰਾਂ ਲਈ ਜਨਤਕ ਸ਼ਿਕਾਇਤ ਪ੍ਰਣਾਲੀ ਬਾਰੇ ਇੱਕ-ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ। ਇਹ ਸਿਖਲਾਈ ਪ੍ਰੋਗਰਾਮ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐਸ) ਦੀ ਵਰਤੋਂ ਕਰਨ ਵਿੱਚ ਉਨ੍ਹਾਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕਰਨ ‘ਤੇ ਕੇਂਦਰਿਤ ਸੀ। ਇਸ ਵਰਕਸ਼ਾਪ ਵਿੱਚ ਸੂਬੇ ਦੇ 100 ਤੋਂ ਵੱਧ ਨੋਡਲ ਅਫ਼ਸਰਾਂ ਨੇ ਹਿੱਸਾ ਲਿਆ।
ਇਹ ਵਰਕਸ਼ਾਪ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਸੂਬੇ ਵਿੱਚ ਸ਼ਿਕਾਇਤ ਨਿਵਾਰਣ ਪ੍ਰਣਾਲੀ ਵਿੱਚ ਸੁਧਾਰ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਹਿੱਸੇ ਵਜੋਂ ਕਰਵਾਈ ਗਈ।
ਇਸ ਵਿਆਪਕ ਸਿਖਲਾਈ ਸੈਸ਼ਨ ਵਿੱਚ ਪੀਜੀਆਰਐਸ ਪਲੇਟਫਾਰਮ ਦੀ ਪ੍ਰਭਾਵੀ ਵਰਤੋਂ ਨਾਲ ਸਬੰਧਤ ਸਿਧਾਂਤਕ ਸੂਝ ਅਤੇ ਵਿਹਾਰਕ ਗਿਆਨ ਦੋਵਾਂ ਨੂੰ ਸ਼ਾਮਲ ਕੀਤਾ ਗਿਆ। ਸਾਰੇ ਭਾਗੀਦਾਰਾਂ ਨੂੰ ਸਮਾਂਬੱਧ ਅਤੇ ਕੁਸ਼ਲਤਾ ਨਾਲ ਸ਼ਿਕਾਇਤਾਂ ਦੇ ਨਿਪਟਾਰੇ ਦੀ ਅਹਿਮ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਪਟਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਵਰਕਸ਼ਾਪ ਦੌਰਾਨ ਸ਼ਿਕਾਇਤ ਨਿਵਾਰਣ ਵਿੱਚ ਸ਼ਾਮਲ ਨੀਤੀਆਂ ਅਤੇ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਕੇ ਨੋਡਲ ਅਫ਼ਸਰਾਂ ਨੂੰ ਇਸ ਪ੍ਰਣਾਲੀ ਦੀ ਸੰਪੂਰਨ ਸਮਝ ਪ੍ਰਦਾਨ ਕੀਤੀ ਗਈ।
Governance Reforms & Public Grievances Department conducted a one-day state-level workshop on Public Grievance System for all State Nodal Officers. Cabinet Minister @AroraAmanSunam said that the State Government is committed to providing a citizen-centric approach to governance. pic.twitter.com/ktyWeObYwB
— Government of Punjab (@PunjabGovtIndia) August 1, 2023
ਇਸ ਦੌਰਾਨ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਪ੍ਰਸ਼ਾਸਨ ਪ੍ਰਤੀ ਨਾਗਰਿਕ ਕੇਂਦਰਿਤ ਪਹੁੰਚ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀਜੀਆਰਐਸ ਇੱਕ ਮਹੱਤਵਪੂਰਨ ਸਾਧਨ ਹੈ ਜਿਸ ਨਾਲ ਨਾਗਰਿਕ ਆਪਣੀਆਂ ਸ਼ਿਕਾਇਤਾਂ ਨੂੰ ਰਜਿਸਟਰ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਟਰੈਕ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਰਕਸ਼ਾਪ ਨੋਡਲ ਅਫ਼ਸਰਾਂ ਨੂੰ ਪਲੇਟਫਾਰਮ ਦੀ ਪ੍ਰਭਾਵੀ ਵਰਤੋਂ ਕਰਨ ਵਿੱਚ ਮਦਦ ਕਰੇਗੀ, ਜਿਸ ਨਾਲ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਕੁਸ਼ਲ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇਗਾ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੀਆਂ ਲੋੜਾਂ ਅਨੁਸਾਰ ਪਹੁੰਚਯੋਗ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਸ ਸੂਬਾ ਪੱਧਰੀ ਪੀ.ਜੀ.ਆਰ.ਐੱਸ. ਸਿਖਲਾਈ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h