ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਦਿਲੋਂ ਸਵਾਗਤ ਕਰਦਾ ਹਾਂ।
I warmly welcome the decision to reopen the Sri Kartapur Sahib Corridor on the auspicious occasion of 552nd Parkash Purb of Sri Guru Nanak Dev Ji. This laudatory step has fulfilled aspirations of millions of devotees who've been deprived of 'Darshan Didare' due to COVID pandemic.
— Charanjit S Channi (@CHARANJITCHANNI) November 16, 2021
ਇਸ ਸ਼ਲਾਘਾਯੋਗ ਕਦਮ ਨੇ ਉਨ੍ਹਾਂ ਲੱਖਾਂ ਸ਼ਰਧਾਲੂਆਂ ਦੀਆਂ ਆਸਾਂ ਪੂਰੀਆਂ ਕੀਤੀਆਂ ਹਨ ਜੋ ਕੋਵਿਡ ਮਹਾਂਮਾਰੀ ਕਾਰਨ ‘ਦਰਸ਼ਨ ਦੀਦਾਰ’ ਤੋਂ ਵਾਂਝੇ ਰਹਿ ਗਏ ਹਨ। ਸਿੱਖਾਂ ਲਈ ਇਹ ਵੱਡੀ ਖੁਸ਼ਖਬਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਮੰਤਰੀ 18 ਨਵੰਬਰ ਨੂੰ ਕਰਤਾਰਪੁਰ ਲਾਂਘੇ ‘ਤੇ ਜਾਣਗੇ।