Chetan Singh Jouramajra will meet Narinder Singh Tomar: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਟਾਰੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਕਾਰਜ਼ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਬਾਗ਼ਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ।
ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਸਰਕਾਰ ਵੱਲੋਂ ਸਾਲ 2016 ਵਿੱਚ ਕੇਂਦਰ ਸਰਕਾਰ ਦੀ ਇੰਡੀਅਨ ਕੌਂਸਲ ਆਫ ਐਗਰੀਕਲਚਰ ਰੀਸਰਚ ਇੰਸਟੀਚਿਊਟ (ਆਈਸੀਏਆਰ) ਨੂੰ 100 ਏਕੜ ਜ਼ਮੀਨ ਅਟਾਰੀ ਨਜ਼ਦੀਕ ਅੰਮ੍ਰਿਤਸਰ ਵਿਖੇ ਅਤੇ 50 ਏਕੜ ਜ਼ਮੀਨ ਅਬੋਹਰ ਵਿਖੇ ਦਿੱਤੀ ਗਈ ਮੁਫ਼ਤ ਵਿੱਚ ਦਿੱਤੀ ਗਈ ਸੀ। ਪਰ ਕਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਇਸ ਜ਼ਮੀਨ ਤੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਸਬੰਧੀ ਆਈਸੀਏਆਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਇਸ ਇੰਸਟੀਚਿਊਟ ਸਬੰਧੀ ਅੱਜ ਤੱਕ ਕੋਈ ਡਿਟੇਲਡ ਪਲਾਨ ਪੰਜਾਬ ਸਰਕਾਰ ਨਾਲ ਸਾਂਝਾ ਕੀਤਾ ਗਿਆ ਹੈ।
ਬਾਗਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਇਸ ਮਾਮਲੇ ਦੇ ਜਲਦ ਨਿਪਟਾਰੇ ਲਈ ਕੇਂਦਰੀ ਬਾਗਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਉਹ ਮੀਟਿੰਗ ਕਰਨਗੇ ਤਾਂ ਜੋ ਇਸ ਅਤਿ ਜ਼ਰੂਰੀ ਮਾਮਲੇ ਦਾ ਜਲਦ ਨਿਪਟਾਰਾ ਹੋ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਬਾਗਬਾਨੀ ਦੀ ਦ੍ਰਿਸ਼ਟੀ ਤੋਂ ਪੰਜਾਬ ਰਾਜ ਨਾਲ ਸਬੰਧਤ ਕੇਂਦਰ ਸਰਕਾਰ ਕੋਲ ਉਠਾਏ ਜਾਣ ਵਾਲੇ ਮਾਮਲਿਆਂ ਬਾਰੇ ਵੀ ਇੱਕ ਡੀਟੇਲਡ ਨੋਟ ਵੀ ਤਿਆਰ ਕਰਨ ਦੀ ਹਿਦਾਇਤ ਕੀਤੀ ਤਾਂ ਜੋ ਕੇਂਦਰੀ ਮੰਤਰੀ ਨਾਲ ਉਹਨਾਂ ਮਾਮਲਿਆਂ ਸਬੰਧੀ ਵੀ ਗੱਲਬਾਤ ਕੀਤੀ ਜਾ ਸਕੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਥਿੰਦ ਸਪੈਸ਼ਲ ਸੈਕਟਰੀ, ਡਾਇਰੈਕਟਰ ਸ਼ੈਲੇਂਦਰ ਕੌਰ, ਅਮਿਤ ਤਲਵਾੜ ਆਈਏਐਸ, ਪੀਏਯੂ ਡੀਨ ਡਾਕਟਰ ਐਮਆਈ ਐਸ ਗਿੱਲ ਅਤੇ ਡਾਇਰੈਕਟਰ ਰਿਸਰਚ ਪੀ.ਏ.ਯੂ ਡਾਕਟਰ ਏਐਸ ਢੱਟ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h