ਐਤਵਾਰ, ਮਾਰਚ 1, 2026 06:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਨਿਰੰਤਰ ਰੱਖੀ ਜਾਵੇ ਜਾਰੀ:ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

by Gurjeet Kaur
ਅਗਸਤ 3, 2023
in ਪੰਜਾਬ
0

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਨਿਰੰਤਰ ਜਾਰੀ ਰੱਖਿਆ ਜਾਵੇ।

ਵਿਕਾਸ ਭਵਨ (ਮੋਹਾਲੀ) ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਵਿਭਾਗ ਦੇ ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲਾਂਕਿ ਵਿਭਾਗ ਵੱਲੋਂ 11,665 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ ਪਰ ਹਾਲੇ ਵੀ ਸੂਬੇ ਵਿੱਚ ਹਜ਼ਾਰਾਂ ਏਕੜ ਕਾਸ਼ਤਯੋਗ ਅਤੇ ਗ਼ੈਰ-ਕਾਸ਼ਤਯੋਗ ਜ਼ਮੀਨ ‘ਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਮਾਨਦਾਰੀ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨਾਂ ‘ਤੇ ਕਬਜ਼ੇ ਕਰਾਉਣ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਮਿਲੀਭੁਗਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਸ ਸਾਲ ਸਰਕਾਰ ਨੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੀ ਕਰੀਬ 7000 ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਵਾਈ ਜਾਵੇ।ਫੀਲਡ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਸ. ਭੁੱਲਰ ਨੇ ਜਿੱਥੇ ਸੂਬੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਅਤੇ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ, ਉਥੇ ਮੁੱਖ ਦਫ਼ਤਰ ਅਤੇ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਜਾਣਿਆ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਮੁਤਾਬਕ ਪਿੰਡਾਂ ਵਿੱਚ ਕੰਮਾਂ ਨੂੰ ਇਮਾਨਦਾਰੀ ਅਤੇ ਸ਼ਿੱਦਤ ਨਾਲ ਅੰਜਾਮ ਦੇਣ। ਉਨ੍ਹਾਂ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਨੂੰ ਨਿਰੰਤਰ ਘੋਖਣ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਤਾੜਨਾ ਕਰਨ ਦੀ ਵੀ ਹਦਾਇਤ ਕੀਤੀ।

ਕੈਬਨਿਟ ਮੰਤਰੀ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਸਣੇ ਅਹਿਮ ਮੁੱਦਿਆਂ ਜਿਵੇਂ ਰਿਹਾਇਸ਼ੀ ਕਾਲੋਨੀਆਂ ਅਤੇ ਪ੍ਰਾਜੈਕਟਾਂ ਵਿੱਚ ਆਉਂਦੇ ਪੰਚਾਇਤੀ ਰਸਤਿਆਂ ਦੇ ਨਿਪਟਾਰੇ, ਠੋਸ ਤੇ ਗਿੱਲੇ ਕੂੜੇ ਦੇ ਪ੍ਰਬੰਧਨ, ਛੱਪੜਾਂ ਦੇ ਨਵੀਨੀਕਰਨ, ਪੰਚਾਇਤੀ ਰਾਜ ਇਕਾਈਆਂ ਦੇ 100 ਫ਼ੀਸਦੀ ਆਡਿਟ ਕਰਵਾਉਣ, ਮਨਰੇਗਾ, ਲਾਇਵਲੀਹੁਡ ਮਿਸ਼ਨ, ਜ਼ਿਲ੍ਹਾ ਪ੍ਰੀਸ਼ਦਾਂ/ਪੰਚਾਇਤ ਸੰਮਤੀਆਂ ਦੀਆਂ ਜਾਇਦਾਦਾਂ ਤੇ ਦੁਕਾਨਾਂ ਦੇ ਕਿਰਾਏ, ਸ਼ਿਕਾਇਤ ਨਿਵਾਰਣ ਵਿੱਚ ਤੇਜ਼ੀ, ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਕਾਰਵਾਈ ਤੇਜ਼ ਕਰਨ ਅਤੇ ਤਕਨੀਕੀ ਅਦਾਰੇ ਵਿੱਚ ਈ.ਪੀ.ਐਮ. ਮੌਡਿਊਲ ਲਾਗੂ ਕਰਨ ਸਬੰਧੀ ਮੁੱਦਿਆਂ ‘ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਵਧੀਕ ਡਾਇਰੈਕਟਰ ਸ੍ਰੀ ਸੰਜੀਵ ਗਰਗ, ਸੰਯੁਕਤ ਡਾਇਰੈਕਟਰ ਸ੍ਰੀ ਜਗਵਿੰਦਰਜੀਤ ਸਿੰਘ ਸੰਧੂ, ਸ੍ਰੀ ਜੋਗਿੰਦਰ ਕੁਮਾਰ, ਸ੍ਰੀ ਜਤਿੰਦਰ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cabinet Minister Laljit bhullarpro punjab tvpunjab governmentpunjabi news
Share214Tweet134Share54

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.