ਬੁੱਧਵਾਰ, ਜੂਨ 10, 2026 11:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਨੇ ਫੜਿਆ KLF ਦਾ ਅੱਤਵਾਦੀ: ਸਾਥੀ ਲੁਧਿਆਣਾ ‘ਚ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਤੇ ਫੰਡ ਇਕੱਠਾ ਕਰਨ ਦੇ ਦੋਸ਼

by Gurjeet Kaur
ਅਗਸਤ 4, 2023
in ਪੰਜਾਬ
0

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਸਪੇਨ ਸਥਿਤ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਸਬੰਧਤ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। SSOC ਨੇ ਇਹ ਗ੍ਰਿਫਤਾਰੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ਤੋਂ ਕੀਤੀ। ਇੰਨਾ ਹੀ ਨਹੀਂ ਪੁਲਸ ਨੇ ਲੁਧਿਆਣਾ ਦੇ ਖੰਨਾ ਤੋਂ ਅੱਤਵਾਦੀ ਦੇ ਇਕ ਸਾਥੀ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦਿੱਲੀ ਏਅਰਪੋਰਟ ਤੋਂ ਫੜੇ ਗਏ ਅੱਤਵਾਦੀ ਦੀ ਪਛਾਣ ਸਪੇਨ ਦੇ ਰਹਿਣ ਵਾਲੇ ਹਰਜੀਤ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਹਰਜੀਤ ਸਿੰਘ ਦੇ ਸਾਥੀ ਅਮਰਿੰਦਰ ਸਿੰਘ ਉਰਫ ਬੰਟੀ ਵਾਸੀ ਖੰਨਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਫੜੇ ਗਏ ਕੇ.ਐਲ.ਐਫ ਦੇ ਅੱਤਵਾਦੀਆਂ ਦੀ ਹਮਾਇਤ ਵਾਲੇ 5 ਮੈਂਬਰਾਂ ਦੇ ਗਿਰੋਹ ਦੀ ਗ੍ਰਿਫਤਾਰੀ ਲਈ ਹਰਜੀਤ ਸਿੰਘ ਦੀ ਇਨਪੁਟ ਪੁਲਿਸ ਨੂੰ ਮਿਲੀ ਸੀ।

ਏਆਈਜੀ ਐਸਐਸਓਸੀ ਮੁਹਾਲੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਗੁਰਦਾਸਪੁਰ ਦੇ ਪਿੰਡ ਘਨਸ਼ਾਮਪੁਰ ਦਾ ਰਹਿਣ ਵਾਲਾ ਹਰਜੀਤ ਸਿੰਘ ਕਰੀਬ ਇੱਕ ਮਹੀਨਾ ਪਹਿਲਾਂ ਭਾਰਤ ਆਇਆ ਸੀ। ਪੰਜਾਬ ਪੁਲਿਸ ਨੂੰ ਉਸ ਦੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਸੂਚਨਾ ਮਿਲੀ ਸੀ। ਇਨਪੁਟ ਇਹ ਵੀ ਮਿਲਿਆ ਸੀ ਕਿ ਮੁਲਜ਼ਮ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਿਹਾ ਹੈ। ਪੰਜਾਬ ਪੁਲਿਸ ਨੇ ਤੁਰੰਤ ਉਸਦੇ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ।

 ਫੜੇ ਗਏ ਮੁਲਜ਼ਮ ਹਰਜੀਤ ਸਿੰਘ ਤੋਂ ਹੋਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਸਾਥੀ ਅਮਰਿੰਦਰ ਉਰਫ ਬੰਟੀ ਨੂੰ ਫੰਡਿੰਗ ਅਤੇ ਸਹਾਇਤਾ ਪ੍ਰਦਾਨ ਕਰਕੇ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਹਰਜੀਤ ਤੋਂ ਪੁੱਛਗਿੱਛ ਤੋਂ ਸੁਰਾਗ ਮਿਲੇ ਹਨ। ਜਿਸ ਤੋਂ ਬਾਅਦ ਪੁਲਸ ਟੀਮ ਨੇ ਅਮਰਿੰਦਰ ਉਰਫ ਬੰਟੀ ਨੂੰ ਖੰਨਾ ਤੋਂ ਗ੍ਰਿਫਤਾਰ ਕਰ ਲਿਆ।

 ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਦੇ ਸੰਪਰਕ ਵਿੱਚ ਆਏ ਸਨ। ਮੁਲਜ਼ਮ ਹਰਜੀਤ ਸਿੰਘ ਨੇ ਧਾਰਮਿਕ ਆਗੂਆਂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਸਪੇਨ ਤੋਂ ਆਪਣੇ ਸਾਥੀ ਅਮਰਿੰਦਰ ਬੰਟੀ ਨੂੰ ਕਈ ਵਾਰ ਭਾਰਤ ਵਿੱਚ ਪੈਸੇ ਮੁਹੱਈਆ ਕਰਵਾਏ ਸਨ।

ਹਰਜੀਤ ਸਿੰਘ KLF ਨਾਲ ਜੁੜੇ ਵਿਦੇਸ਼ਾਂ ‘ਚ ਬੈਠੇ ਕੁਝ ਲੋਕਾਂ ਦੀਆਂ ਹਦਾਇਤਾਂ ‘ਤੇ ਕੰਮ ਕਰ ਰਿਹਾ ਸੀ। ਇੰਨਾ ਹੀ ਨਹੀਂ ਉਸ ਨੇ ਗੁਰਪਤਵੰਤ ਸਿੰਘ ਪੰਨੂ ਦੇ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੀਆਂ ਗਤੀਵਿਧੀਆਂ ਲਈ ਦੋ ਫੇਸਬੁੱਕ ਖਾਤੇ ਵੀ ਬਣਾਏ ਸਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arrest IGI Airport DelhiKhalistan Terrorist Harjeet Singhpro punjab tvSpain KLF SFJSSOC Punjab Police
Share205Tweet128Share51

Related Posts

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਜੂਨ 10, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026
Load More

Recent News

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.