Drugs Case in India: ਨਸ਼ਿਆਂ ਦੇ ਵਪਾਰ, ਨਸ਼ਾਖੋਰੀ, ਦੁਰਵਿਵਹਾਰ ਤੇ ਤਸਕਰੀ ਮਾਮਲੇ ‘ਚ ਪੰਜਾਬ ਤੀਜੇ ਨੰਬਰ ‘ਤੇ ਹੈ ਜਿੱਥੇ 2019 ਅਤੇ 2021 ਦੇ ਵਿਚਕਾਰ ਤਿੰਨ ਸਾਲਾਂ ਵਿੱਚ NDPS ਐਕਟ ਤਹਿਤ ਸਭ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਰਾਜ ਸਭਾ ਵਿੱਚ ਦੇਸ਼ ਦੇ ਸਾਹਮਣੇ ਰੱਖੀ ਹੈ।
ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਵੀਰਵਾਰ ਨੂੰ ਦੇਸ਼ ਭਰ ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਐਫਆਈਆਰਜ਼ ਦੀ ਸੰਖਿਆ ਦੇ ਪੂਰੇ ਵੇਰਵੇ ਦਿੱਤੇ। ਨਿਤਿਆਨੰਦ ਰਾਏ ਨੇ ਦੇਸ਼ ਵਿੱਚ ਨਸ਼ਾਖੋਰੀ ਨੂੰ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਚੁੱਕੇ ਗਏ ਵੱਖ-ਵੱਖ ਉਪਾਵਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ।
ਕਾਂਗਰਸੀ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਏਂ ਉਨ੍ਹਾਂ ਦੱਸਿਆ ਕਿ ਸਾਲ 2019 ਤੋਂ 2021 ਦਰਮਿਆਨ ਉੱਤਰ ਪ੍ਰਦੇਸ਼ (31,482) ਵਿੱਚ ਨਸ਼ਿਆਂ ਨਾਲ ਸਬੰਧਤ ਸਭ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਮਹਾਰਾਸ਼ਟਰ (28,959) ਅਤੇ ਪੰਜਾਬ (28,417) ਹਨ। ਅੰਕੜੇ ਦੱਸਦੇ ਹਨ ਕਿ ਪੰਜਾਬ ਵਿੱਚ 2019 ਵਿੱਚ ਐਨਡੀਪੀਐਸ ਐਕਟ ਤਹਿਤ 11,536, 2020 ਵਿੱਚ 6909 ਅਤੇ ਸਾਲ 2021 ਵਿੱਚ 9972 ਐਫਆਈਆਰ ਦਰਜ ਕੀਤੀਆਂ ਗਈਆਂ।
ਪੰਜਾਬ ਸੀਐਮ ਮਾਨ ਨੇ ਪੰਜਾਬ ‘ਚ ਨਸ਼ਿਆਂ ਖਿਲਾਫ ਕੀਤਾ ਜੰਗ ਦਾ ਐਲਾਨ
ਪਿਛਲੇ ਮਹੀਨੇ, ਪੰਜਾਬ ਪੁਲਿਸ ਨੇ ਜੁਲਾਈ 2021 ਵਿੱਚ ਇਸ ਸਬੰਧੀ ਐਲਾਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਨਸ਼ਾ ਵਿਰੋਧੀ ਮੁਹਿੰਮ ਦਾ ਡਾਟਾ ਸਾਂਝਾ ਕੀਤਾ ਸੀ। ਇਸ ‘ਚ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਮੁੱਖ ਮੰਤਰੀ ਦੀ ਲੜਾਈ ਦੇ ਹਿੱਸੇ ਵਜੋਂ, 5 ਜੁਲਾਈ, 2022 ਤੋਂ 7 ਜੁਲਾਈ, 2023 ਤੱਕ ਇੱਕ ਸਾਲ ਦੀ ਮਿਆਦ ਵਿੱਚ ਐਨਡੀਪੀਐਸ ਐਕਟ ਤਹਿਤ 12,218 ਐਫਆਈਆਰ ਦਰਜ ਕੀਤੀਆਂ ਗਈਆਂ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਸਾਲ 2020 ਵਿੱਚ ਪੰਜਾਬ ਵਿੱਚ ਅਜਿਹੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ।
ਨਾਰਕੋਟਿਕਸ ਕੰਟਰੋਲ ਬਿਊਰੋ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਮੁਹਿੰਮ
ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਅੰਮ੍ਰਿਤਸਰ, ਗੁਹਾਟੀ, ਚੇਨਈ ਅਤੇ ਅਹਿਮਦਾਬਾਦ ਵਿਖੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਚਾਰ ਨਵੇਂ ਖੇਤਰੀ ਦਫ਼ਤਰਾਂ ਅਤੇ ਗੋਰਖਪੁਰ, ਨਿਊ ਜਲਪਾਈਗੁੜੀ, ਅਗਰਤਲਾ, ਪਾਸੀਘਾਟ/ਲੋਅਰ ਸਿਆਂਗ ਅਤੇ ਰਾਏਪੁਰ ਵਿਖੇ ਪੰਜ ਨਵੇਂ ਖੇਤਰੀ ਦਫ਼ਤਰਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ।
ਮੰਤਰੀ ਨੇ ਕਿਹਾ ਕਿ NCB ਦੇ 12 ਸਬ-ਜ਼ੋਨਲ ਦਫਤਰਾਂ ਨੂੰ ਅੰਮ੍ਰਿਤਸਰ, ਦੇਹਰਾਦੂਨ, ਸ਼੍ਰੀਨਗਰ, ਜੈਪੁਰ, ਰਾਂਚੀ, ਭੁਵਨੇਸ਼ਵਰ, ਇੰਫਾਲ, ਗੋਆ, ਭੋਪਾਲ, ਕੋਚੀਨ, ਵਿਸ਼ਾਖਾਪਟਨਮ, ਹੈਦਰਾਬਾਦ ਵਿਖੇ ਜ਼ੋਨਲ ਦਫਤਰਾਂ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ NCB ਵਿੱਚ 425 ਨਵੀਆਂ ਅਸਾਮੀਆਂ ਵੀ ਬਣਾਈਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h