ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ‘ਚ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸ਼੍ਰੀਨਗਰ ਦੇ ਮਿਲਟਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਜ ਦੌਰਾਨ ਦੇਰ ਰਾਤ ਤਿੰਨਾਂ ਦੀ ਮੌਤ ਹੋ ਗਈ।
ਅਧਿਕਾਰੀਆਂ ਮੁਤਾਬਕ ਕੁਲਗਾਮ ਦੇ ਹਲਾਨ ਮੰਜਗਾਮ ਜੰਗਲ ‘ਚ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ‘ਚ 3 ਜਵਾਨ ਜ਼ਖਮੀ ਹੋ ਗਏ। ਅੱਤਵਾਦੀਆਂ ਨੂੰ ਫੜਨ ਲਈ ਫੌਜ ਦੀ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਰਾਜੌਰੀ ਮੁਕਾਬਲੇ ‘ਚ 5 ਜਵਾਨ ਸ਼ਹੀਦ ਹੋ ਗਏ ਸਨ
5 ਮਈ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ 5 ਜਵਾਨ ਸ਼ਹੀਦ ਹੋ ਗਏ ਸਨ। ਕੰਢੀ ਦੇ ਜੰਗਲਾਂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ‘ਚ 5 ਜਵਾਨ ਸ਼ਹੀਦ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h