Imran Khan Sentenced: ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਤੋਸ਼ਾਖਾਨਾ ਮਾਮਲੇ ‘ਚ 3 ਸਾਲ ਦੀ ਸਜ਼ਾ ਸੁਣਾਈ ਗਈ ਹੈ, ਇਸਲਾਮਾਬਾਦ ਪੁਲਿਸ ਨੇ ਇਮਰਾਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤਾ ਹੈ। ਉਹ ਹੁਣ 5 ਸਾਲ ਤੱਕ ਚੋਣ ਨਹੀਂ ਲੜ ਸਕੇਗਾ। ਇਸਲਾਮਾਬਾਦ ਦੀ ਇੱਕ ਹੇਠਲੀ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ।
ਅਦਾਲਤ ਨੇ ਪੀਟੀਆਈ ਮੁਖੀ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਮਰਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਵੱਲੋਂ ਦਾਇਰ ਸ਼ਿਕਾਇਤ ‘ਤੇ 10 ਮਈ ਨੂੰ ਇਸ ਮਾਮਲੇ ‘ਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ਨੀਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਏ.ਡੀ.ਐਸ.ਜੇ.) ਹੁਮਾਯੂੰ ਦਿਲਾਵਰ ਨੇ ਫੈਸਲਾ ਸੁਣਾਇਆ ਕਿ ਇਸ ਕੇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਵਿਰੁੱਧ ਦੋਸ਼ ਸਾਬਤ ਹੋ ਗਏ ਹਨ।
ਪਾਕਿਸਤਾਨ ਦੀ ਉੱਚ ਅਦਾਲਤ ਨੇ ਸ਼ੁੱਕਰਵਾਰ ਨੂੰ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਅਤੇ ਇਮਰਾਨ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਉਸ ਕੇਸ ਦੀ ਮੁੜ ਸੁਣਵਾਈ ਕਰਨ ਲਈ ਕਿਹਾ, ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ‘ਤੇ ਸੱਤਾ ਵਿਚ ਰਹਿੰਦੇ ਹੋਏ ਮਹਿੰਗੇ ਸਰਕਾਰੀ ਤੋਹਫ਼ੇ ਵੇਚਣ ਅਤੇ ਇਸ ਤੋਂ ਮੁਨਾਫਾ ਹਾਸਲ ਕਰਨ ਦਾ ਦੋਸ਼ ਲਗਾਇਆ ਗਿਆ। ਇਸ ਨੂੰ ਤੋਸ਼ਾਖਾਨਾ ਕੇਸ ਕਿਹਾ ਜਾਂਦਾ ਹੈ।
ਇਮਰਾਨ ਖਾਨ ‘ਤੇ ਕੀ ਸੀ ਦੋਸ਼?
ਇਮਰਾਨ ਖਾਨ ‘ਤੇ 2018 ਤੋਂ 2022 ਦੌਰਾਨ ਪ੍ਰਧਾਨ ਮੰਤਰੀ ਵਜੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਤੋਹਫ਼ਿਆਂ ਨੂੰ ਖਰੀਦਣ ਅਤੇ ਵੇਚਣ ਲਈ ਆਪਣੀ ਸ਼ਕਤੀ ਦੀ ਵਰਤੋਂ ਕਰਨ ਦਾ ਦੋਸ਼ ਸੀ। ਇਹ ਤੋਹਫ਼ੇ ਇਮਰਾਨ ਖ਼ਾਨ ਨੂੰ ਉਸਦੇ ਵਿਦੇਸ਼ੀ ਦੌਰਿਆਂ ਦੌਰਾਨ ਮਿਲੇ ਸੀ ਤੇ ਇਨ੍ਹਾਂ ਦੀ ਕੀਮਤ 140 ਮਿਲੀਅਨ ਰੁਪਏ ($635,000) ਤੋਂ ਵੱਧ ਸੀ।
ਇਸ ਤੋਂ ਬਾਅਦ ਹੇਠਲੀ ਅਦਾਲਤ ਨੇ ਸੁਣਵਾਈ ਤੋਂ ਬਾਅਦ ਇਮਰਾਨ ਖ਼ਾਨ ਨੂੰ ਜਾਇਦਾਦ ਲੁਕਾਉਣ ਅਤੇ ਸਰਕਾਰੀ ਤੋਹਫ਼ੇ ਵੇਚਣ ਦਾ ਦੋਸ਼ੀ ਪਾਇਆ। ਹਾਲਾਂਕਿ ਇਮਰਾਨ ਖਾਨ ਦੇ ਵਕੀਲਾਂ ਨੇ ਪਹਿਲਾਂ ਹੀ ਹੇਠਲੀ ਅਦਾਲਤ ਦੇ ਜੱਜ ‘ਤੇ ਪੱਖਪਾਤੀ ਹੋਣ ਦਾ ਦੋਸ਼ ਲਗਾਇਆ ਸੀ। ਅਜਿਹੇ ‘ਚ ਪਾਕਿਸਤਾਨ ‘ਚ ਇੱਕ ਵਾਰ ਫਿਰ ਤੋਂ ਹੰਗਾਮਾ ਵਧਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h