ਸੋਮਵਾਰ, ਜੂਨ 8, 2026 11:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਇੱਕ ਗੈਰ ਸਿੱਖ ਲਾਇਆ, SGPC ਪ੍ਰਧਾਨ ਨੇ ਕੀਤਾ ਇਤਰਾਜ਼

Amritsar News: ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਯਾਦਾ ਅਨੁਸਾਰ ਨਹੀਂ ਹੈ।

by ਮਨਵੀਰ ਰੰਧਾਵਾ
ਅਗਸਤ 6, 2023
in ਧਰਮ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

SGPC on non-Sikh as the administrator of Takht Sri Hazur Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਦੀ ਨਿਯੁਕਤੀ `ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਏਕਨਾਥ ਸੰਭਾਜੀ ਸ਼ਿੰਦੇ ਨੂੰ ਇੱਕ ਈਮੇਲ ਭੇਜ ਕੇ ਦਰਜ਼ ਕਰਵਾਇਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਯਾਦਾ ਅਨੁਸਾਰ ਨਹੀਂ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।

ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਤਖ਼ਤ ਸਾਹਿਬਾਨ ਦੀ ਭੂਮਿਕਾ ਸਿੱਖ ਮਰਿਯਾਦਾ ਲਾਗੂ ਕਰਨ ਵਾਸਤੇ ਅਗਵਾਈ ਕਰਨਾ ਅਤੇ ਸਮੇਂ ਸਮੇਂ ਨਿਰਦੇਸ਼ ਦੇਣਾ ਹੈ, ਇਸ ਲਈ ਕਿਸੇ ਗੈਰ-ਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਈ ਗੈਰ ਸਿੱਖ ਵਿਅਕਤੀ ਸਿੱਖ ਭਾਵਨਾਵਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਿਸ ਤਰ੍ਹਾਂ ਚਲਾ ਸਕਦਾ ਹੈ। ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਇਹ ਸਿੱਖ ਵਿਰੋਧੀ ਫੈਸਲਾ ਹੈ, ਜਿਸ ਨੂੰ ਤੁਰੰਤ ਵਾਪਿਸ ਲਿਆ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ਵਿਚ ਪੂਰਾ ਹੋ ਚੁੱਕਾ ਹੈ। ਇਹ ਚੋਣ ਪਿਛਲੇ ਇੱਕ ਸਾਲ ਦੇ ਸਮੇਂ ਤੋਂ ਲੰਬਿਤ ਚਲੀ ਆ ਰਹੀ ਹੈ। ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੁੰਦੀਆਂ ਸ਼੍ਰੋਮਣੀ ਕਮੇਟੀ ਇਸ ਬਾਰੇ ਪਹਿਲਾਂ ਵੀ ਕਈ ਵਾਰ ਮੰਗ ਕਰ ਚੁੱਕੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਿੱਖਾਂ ਦੇ ਮਾਮਲਿਆਂ ਵਿਚ ਮਨਮਰਜ਼ੀ ਦੇ ਫੈਸਲੇ ਨਾ ਲਵੇ ਅਤੇ ਚੋਣ ਤੱਕ ਕਿਸੇ ਪੂਰਨ ਗੁਰਸਿੱਖ ਵਿਅਕਤੀ ਨੂੰ ਹੀ ਤਖ਼ਤ ਸਾਹਿਬ ਬੋਰਡ ਦਾ ਪ੍ਰਬੰਧਕ ਲਗਾਇਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarEknath Sambhaji ShindeGurdwara Board of Takht in NandedHarjinder Singh DhamiMaharashtra CMpro punjab tvpunjabi newssgpcTakht Sachkhand Sri Hazur Sahib
Share247Tweet155Share62

Related Posts

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਜੂਨ 7, 2026
Load More

Recent News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.