ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਨੂੰ ‘ਸਹੀ ਦਿਸ਼ਾ ਵੱਲ ਕਦਮ’ ਕਰਾਰ ਦਿੱਤਾ। ਉਨ੍ਹਾਂ ਇਹ ਵੀ ਕਿਹਾ, ”ਕਿਸਾਨਾਂ ਦੀ ਕੁਰਬਾਨੀ ਰੰਗ ਲਿਆਈ ਹੈ।” ਸਿੱਧੂ ਨੇ ਕਿਹਾ, ”ਕਾਲੇ ਕਾਨੂੰਨਾਂ ਨੂੰ ਖਤਮ ਕਰਨਾ ਸਹੀ ਦਿਸ਼ਾ ਵੱਲ ਕਦਮ ਹੈ। ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਨੂੰ ਇਤਿਹਾਸਕ ਸਫਲਤਾ ਮਿਲੀ ਹੈ, ਤੁਹਾਡੀ ਕੁਰਬਾਨੀ ਰੰਗ ਲਿਆਈ ਹੈ।” ਪੰਜਾਬ ਵਿੱਚ ਖੇਤੀ ਸੈਕਟਰ ਦੀ ਪੁਨਰ ਸੁਰਜੀਤੀ ਲਈ ਰੋਡਮੈਪ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ.. ਵਧਾਈ ਹੋਵੇ।
MSP is bigger issue than farm laws, it is the lifeline of Indian farmers … If the central govt genuinely wants to fulfil their promise of doubling the farmers income or accepting the C2 formula of Swaminathan report, then they should accede to this demand#JittegaKisan
— Navjot Singh Sidhu (@sherryontopp) November 19, 2021
ਬਾਅਦ ਵਿਚ ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ। ਉਨ੍ਹਾਂ ਟਵੀਟ ਕੀਤਾ, ”ਐੱਮਐੱਸਪੀ ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ, ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ।
ਜੇਕਰ ਕੇਂਦਰ ਸਰਕਾਰ ਸੱਚਮੁੱਚ ਹੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਜਾਂ ਸਵਾਮੀਨਾਥਨ ਰਿਪੋਰਟ ਦੇ ਸੀ2 ਫਾਰਮੂਲੇ ਨੂੰ ਅਪਣਾਉਣ ਦਾ ਆਪਣਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ, ਤਾਂ ਉਸ ਨੂੰ ਚਾਹੀਦਾ ਹੈ। ਇਹ ਮੰਗ ਮੰਨਣੀ ਚਾਹੀਦੀ ਹੈ।