DGP Gaurav Yadav: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਾਉਕੇ, ਘਰਿੰਡਾ, ਅੰਮ੍ਰਿਤਸਰ ; ਦਿਲਬਾਗ ਸਿੰਘ ਉਰਫ਼ ਮਨੂ ਪਿੰਡ ਰਜਾਤਲ, ਘਰਿੰਡਾ, ਅੰਮ੍ਰਿਤਸਰ ਅਤੇ ਮਨੀਪਾਲ ਸਿੰਘ ਉਰਫ਼ ਮਨੀ ਵਾਸੀ ਪਿੰਡ ਛੀਨਾ ਸ਼ਬਾਜਪੁਰ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ, ਜਿਸ ਵਿੱਚ ਉਕਤ ਵਿਅਕਤੀ ਸਫ਼ਰ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਗਈ ਸੀ ਅਤੇ ਉਹ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵਿੱਚ ਇਸ ਦੀ ਡਿਲੀਵਰੀ ਕਰਨ ਜਾ ਰਹੇ ਹਨ। ਇਸ ’ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਿੰਡ ਬਹਿੜਵਾਲ ਨੇੜੇ ਨਾਕਾ ਲਗਾ ਕੇ ਵਿਸ਼ੇਸ਼ ਚੈਕਿੰਗ ਕੀਤੀ।
ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ’ਚ ਬੈਠੇ ਵਿਅਕਤੀਆਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ , ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਕੁੱਲ 12 ਕਿਲੋ ਹੈਰੋਇਨ, ਜਿਸ ਵਿੱਚ 2-2 ਕਿਲੋ ਦੇ ਤਿੰਨ ਪੈਕਟ, ਜੋ ਉਨ੍ਹਾਂ ਨੇ ਲੱਕ ਦੁਆਲੇ ਪਰਨੇ ’ਚ ਬੰਨ੍ਹੇ ਹੋਏ ਸਨ, 6 ਕਿਲੋ ਦਾ ਇੱਕ ਪੈਕਟ ਗੱਡੀ ਵਿੱਚ ਰੱਖਿਆ ਸੀ , ਬਰਾਮਦ ਕੀਤੀ ਹੈ।
Amidst the ongoing war against drugs waged on the directions of CM @BhagwantMann, @PunjabPoliceInd have busted a cross-border drug smuggling racket with the arrest of three drug smugglers after recovering 12Kg heroin from their possession, said @DgpPunjabPolice GauravYadav. pic.twitter.com/aRVZubUwLr
— Government of Punjab (@PunjabGovtIndia) August 10, 2023
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਖਿਲਾਫ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰਾਂ ਅਤੇ ਜਿਨ੍ਹਾਂ ਨੇ ਇਹ ਖੇਪ ਹਾਸਲ ਕਰਨੀ ਸੀ, ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀ ਦੀ ਆਸ ਹੈ।
ਇਸ ਸਬੰਧੀ ਐਫਆਈਆਰ ਨੰ. 142 ਮਿਤੀ 9/8/2023 ਨੂੰ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h