ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹੁਣ ਹਰ ਸਿਆਸੀ ਪਾਰਟੀ ਦੇ ਆਗੂ ਦੀਆਂ ਨਜ਼ਰਾਂ ਪੰਜਾਬ ‘ਤੇ ਟਿਕੀਆਂ ਹੋਈਆਂ ਹਨ ਅਤੇ ਉਹ ਲਗਾਤਾਰ ਇੱਥੇ ਆ ਕੇ ਸੂਬੇ ਦੇ ਲੋਕਾਂ ਦੀ ਮਦਦ ਲਈ ਯਤਨਸ਼ੀਲ ਹਨ।
ਇਸੇ ਕੜੀ ‘ਚ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਉਹ ਗੁਰਦਾਸਪੁਰ ਵਿੱਚ ਵਪਾਰੀਆਂ ਨਾਲ ਮੁਲਾਕਾਤ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਵਪਾਰੀਆਂ ਨੂੰ ਭਰੋਸਾ ਦਿਵਾਉਣਗੇ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਵਪਾਰੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਵਿਕਾਸ ਕਾਰਜ ਕਰਵਾਏ ਜਾਣਗੇ।