ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਝੰਡਾ ਲਹਿਰਾਇਆ ਅਤੇ ਸਲਾਮੀ ਲਈ | ਉਨ੍ਹਾਂ ਨਾਲ ਜ਼ਿਲ੍ਹਾ ਡਿਪਟੀ ਕਮਿਸ਼ਨਰ ਮੈਡਮ ਪੂਨਮ ਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਸਨ |
ਸਕੂਲੀ ਬੱਚਿਆਂ ਵੱਲੋਂ ਪਰੇਡ ਪੇਸ਼ ਕੀਤੀ ਗਈ
ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਅਤੇ ਉਨ੍ਹਾਂ ਦੇ ਸੁਪਨਿਆਂ ਲਈ ਕੰਮ ਕਰਨਾ ਹੀ ਆਜ਼ਾਦੀ ਦਾ ਅਸਲ ਉਦੇਸ਼ ਹੈ | ਦੇਸ਼ ਦੇ ਹਰ ਨਾਗਰਿਕ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਿਨ੍ਹਾਂ ਨੇ ਸਾਨੂੰ ਆਜ਼ਾਦੀ ਦਿਵਾਈ, ਉਨ੍ਹਾਂ ਦੇ ਕੁਝ ਸੁਪਨੇ ਸਨ ਅਤੇ ਉਨ੍ਹਾਂ ਨੂੰ ਪੂਰਾ ਕਰਨਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪਰੇਡ ਕੱਢੀ ਗਈ ਅਤੇ ਸਕੂਲੀ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h









