ਮਲੇਸ਼ੀਆਂ ਦੇ ਸੇਲਾਂਗੋਰ ਵਿੱਚ ਵੀਰਵਾਰ (17 ਅਗਸਤ) ਨੂੰ ਇੱਕ ਫਲਾਈਟ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕੁੱਲ ਦਸ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਖੁਦ ਮਲੇਸ਼ੀਆ ਦੀ ਸਿਵਲ ਐਵੀਏਸ਼ਨ ਅਥਾਰਟੀ (CAAM) ਨੇ ਦਿੱਤੀ ਹੈ। ਸੜਕ ‘ਤੇ ਹੋਏ ਜਹਾਜ਼ ਹਾਦਸੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜੋ ਬੇਹੱਦ ਭਿਆਨਕ ਤੇ ਡਰਾਉਣੀਆਂ ਹਨ।
ਪੁਲਿਸ ਨੇ ਜਹਾਜ਼ ਹਾਦਸੇ ਬਾਰੇ ਦੱਸਿਆ ਕਿ ਇਸ ਹਾਦਸੇ ‘ਚ ਮਰਨ ਵਾਲੇ 8 ਲੋਕ ਜਹਾਜ਼ ‘ਚ ਸਵਾਰ ਸਨ, ਜਦਕਿ ਜਹਾਜ਼ ਦੀ ਲਪੇਟ ‘ਚ ਆਉਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ ਕਾਰ ਚਾਲਕ ਅਤੇ ਇਕ ਮੋਟਰਸਾਈਕਲ ਸਵਾਰ ਵੀ ਸ਼ਾਮਲ ਹੈ।
Dashcam footage shows final moments of the private jet crash in Malaysia. https://t.co/1rsoP7ALGx
Viewer discretion advised. pic.twitter.com/fo4Fqxu319
— Breaking Aviation News & Videos (@aviationbrk) August 17, 2023
ਸੜਕ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼
ਮਲੇਸ਼ੀਆ ਦੀ ਸਿਵਲ ਏਵੀਏਸ਼ਨ ਅਥਾਰਟੀ (ਸੀਏਏਐਮ) ਦੇ ਅਨੁਸਾਰ, ਮਲੇਸ਼ੀਆ ਦੇ ਸੇਲਾਂਗੋਰ ਰਾਜ ਦੇ ਸੁਲਤਾਨ ਅਬਦੁਲ ਅਜ਼ੀਜ਼ ਸ਼ਾਹ ਹਵਾਈ ਅੱਡੇ ‘ਤੇ ਉਤਰਨ ਦੀ ਕੋਸ਼ਿਸ਼ ਦੌਰਾਨ ਚਾਲਕ ਦਲ ਦੇ ਦੋ ਮੈਂਬਰਾਂ ਅਤੇ ਛੇ ਯਾਤਰੀਆਂ ਨੂੰ ਲੈ ਕੇ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। CAAM ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਹਵਾਈ ਜਹਾਜ਼ ਸੜਕ ‘ਤੇ ਇੱਕ ਕਾਰ ਨਾਲ ਟਕਰਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h