ਸਿੱਖਿਆ ਮੰਤਰੀ ਹਰਜੋਤ ਬੈਂਸ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਦੌਰਾਨ ਉਹਨਾਂ ਨੂੰ ਸੱਪ ਨੇ ਡੱਸ ਲਿਆ ਜਿਸ ਦੀ ਜਾਣਕਾਰੀ ਉਹਨਾਂ ਨੇ ਖ਼ੁਦ ਅਪਣੇ ਟਵਿੱਟਰ ਹੈਂਡਲ ‘ਤੇ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫ਼ੀ ਠੀਕ ਹਨ।
15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਜੁਟ ਗਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ’ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿਚ ਜੁਟ ਗਿਆ।
ਵਾਹਿਗੁਰੂ ਦੀ ਮੇਹਰ, ਆਪ ਸਭ ਦੇ ਆਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ। ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਆਸ਼ੀਰਵਾਦ ਹਮੇਸ਼ਾ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h