ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੋਰੋਨਾ ਨਾਲ ਮਰਨ ਵਾਲਿਆਂ ਦੇ ਵਾਰਸਾਂ ਨੂੰ ਐਕਸ-ਗ੍ਰੇਸ਼ੀਆ ਦੇਣ ਸਬੰਧੀ ਆਪਣੇ ਪਹਿਲੇ ਹੁਕਮਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਪਿਛਲੇ ਹੁਕਮਾਂ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੇ ਵਾਰਸਾਂ ਨੂੰ 4 ਲੱਖ ਰੁਪਏ ਦੇਣ ਦੀ ਗੱਲ ਕੀਤੀ ਸੀ, ਜਿਸ ਨੂੰ ਲਾਗੂ ਕਰਨ ਦੀ ਲੋੜ ਹੈ।
Wrote letter to PM @narendramodi ji & urged him to implement his previous order of disbursing ex-gratia of Rs 4 lakh to the kin of those who died due to Covid19. I feel, mere Rs 50, 000 compensation is insufficient. My Govt. is ready to contribute our 25% share under this scheme. pic.twitter.com/3NaErNGARW
— Charanjit S Channi (@CHARANJITCHANNI) November 24, 2021
ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ 50 ਹਜ਼ਾਰ ਰੁਪਏ ਦਾ ਮੁਆਵਜ਼ਾ ਨਾਕਾਫ਼ੀ ਹੈ। ਸਾਡੀ ਸਰਕਾਰ ਇਸ ਸਕੀਮ ਤਹਿਤ ਪ੍ਰਾਪਤ ਕੁੱਲ ਰਕਮ ਦਾ 25% ਹਿੱਸਾ ਦੇਣ ਲਈ ਵੀ ਤਿਆਰ ਹੈ। ਇਸ ਪੱਤਰ ਵਿੱਚ ਚੰਨੀ ਨੇ ਲਿਖਿਆ ਕਿ ਕੋਰੋਨਾ ਵਾਇਰਸ ਨੇ ਦੇਸ਼ ਦੀ ਵੱਡੀ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਬੇਵਕਤੀ ਮੌਤ ਹੋ ਗਈ, ਕਾਰੋਬਾਰ ਬੰਦ ਹੋ ਗਏ, ਲੋਕ ਹਿਜਰਤ ਕਰਨ ਲਈ ਮਜਬੂਰ ਹੋਏ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੇ ਇਲਾਜ ਕਾਰਨ ਲੋਕ ਸੜਕਾਂ ‘ਤੇ ਉਤਰ ਆਏ।
ਕਈ ਪਰਿਵਾਰਾਂ ਦੀ ਬੱਚਤ ਖਤਮ ਹੋ ਚੁੱਕੀ ਹੈ ਅਤੇ ਉਨ੍ਹਾਂ ‘ਤੇ ਵੱਡਾ ਕਰਜ਼ਾ ਵੀ ਹੈ। ਚੰਨੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਰਕਾਰ ਨੂੰ ਉਸ ਦੇ ਪੁਰਾਣੇ ਵਾਅਦੇ ਯਾਦ ਕਰਵਾਏ ਹਨ ਕਿ ਇੱਕ ਕਲਿਆਣਕਾਰੀ ਰਾਜ ਹੋਣ ਦੇ ਨਾਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਸ ਸੰਕਟ ਦੀ ਘੜੀ ਵਿੱਚ ਆਪਣੇ ਨਾਗਰਿਕਾਂ ਦੀ ਦੇਖਭਾਲ ਕਰੀਏ।