ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਅੱਜ ਸੰਸਦੀ ਰਣਨੀਤੀ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਦੱਸ ਦੇਈਏ ਕਿ ਇਸ ਬੈਠਕ ‘ਚ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ 18 ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਜਾਵੇਗੀ।
ਇਹ ਬੈਠਕ ਅੱਜ ਸ਼ਾਮ 4.30 ਵਜੇ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ‘ਤੇ ਹੋਵੇਗੀ। ਇਸ ਵਿੱਚ ਪੈਟਰੋਲ-ਡੀਜ਼ਲ, ਮਹਿੰਗਾਈ, ਖੇਤੀ ਕਾਨੂੰਨ ਅੰਦੋਲਨ ਦੌਰਾਨ ਮਰਨ ਵਾਲਿਆਂ ਨੂੰ ਮੁਆਵਜ਼ਾ, ਕੋਵਿਡ ਦੌਰਾਨ ਮਰਨ ਵਾਲਿਆਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ।