ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਆਪਣੀ ਹੀ ਸਰਕਾਰ ਨੂੰ ਚਿਤਾਨਵੀ ਦਿੱਤੀ ਹੈ।ਮੋਗਾ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਜੇਕਰ ਡਰੱਗ ਮਾਮਲੇ ‘ਚ ਸਪੈਸ਼ਲ ਟਾਸਕ ਫੋਰਸ ਰਿਪੋਰਟ ਨਾ ਖੁੱਲ੍ਹੀ ਤਾਂ ਮੈਂ ਮਰਨਵਰਤ ‘ਤੇ ਬੈਠਾਂਗਾ।
ਸਿੱਧੂ ਨੇ ਕਿਹਾ ਕਿ ਪੰਜਾਬ ‘ਤੇ 7 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ।ਅਸੀਂ ਕਰਜ਼ਾ ਲੈ ਕੇ ਕਰਜ਼ਾ ਉਤਾਰ ਰਹੇ ਹਾਂ।ਕਰਜ਼ਾ ਉਤਾਰਨ ਦੀ ਬਜਾਏ ਕੋਈ ਇਹ ਕਿਉਂ ਨਹੀਂ ਕਹਿੰਦਾ ਕਿ ਅੱਜ ਤੋਂ ਕਰਜ਼ਾ ਨਹੀਂ ਚੜ੍ਹਨ ਦਿਆਂਗੇ।