ਅੰਮ੍ਰਿਤਸਰ ਦੇ ਬਿਆਸ ਦੇ ਨਜ਼ਦੀਕ ਨਸ਼ਾ ਤਸਕਰ ਅਤੇ ਐਸਟੀਐਫ ਦੇ ਵਿੱਚ ਮੁੱਠਭੇੜ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਿਸ ਵਿੱਚ ਇੱਕ ਨਸ਼ਾ ਤਸਕਰ ਦੇ ਪੈਰ ਤੇ ਗੋਲੀ ਲੱਗੀ ਹੈ। ਅਤੇ ਨਸ਼ਾ ਤਸਕਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਅਤੇ ਹੁਣ ਉਸ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ।
ਓਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਅਸੀਂ ਨਾਕਾ ਲਗਾਇਆ ਹੋਇਆ ਸੀ ਅਤੇ ਨਾਕੇ ਦੇ ਦੌਰਾਨ ਅਸੀਂ ਜਦੋਂ ਇਸ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਵੱਲੋਂ ਗੋਲੀ ਚਲਾਈ ਗਈ।
ਇਸ ਤੋਂ ਬਾਅਦ ਐਸ ਟੀ ਐਫ ਵੱਲੋਂ ਜਵਾਬੀ ਫਾਇਰ ਕਰਦੇ ਹੋਏ ਇਸ ਦੇ ਪੈਰ ਤੇ ਗੋਲੀ ਲੱਗੀ ਜਿਸ ਤੋਂ ਬਾਅਦ ਇਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲਿਆਂਦਾ ਗਿਆ ਹੈ ਅਤੇ ਇਲਾਜ ਜਾਰੀ ਹੈ ਦੂਸਰੇ ਪਾਸੇ ਨਸ਼ਾ ਵੇਚਣ ਵਾਲੇ ਨੌਜਵਾਨ ਦਾ ਕਹਿਣਾ ਹੈ ਅਧਿਕਾਰੀਆਂ ਵੱਲੋਂ ਉਸ ਨਾਲ ਸੰਪਰਕ ਕਰਕੇ ਨਸ਼ਾ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਉਸ ਵੱਲੋਂ ਇਹ ਨਸ਼ਾ ਪਹੁੰਚਾਉਣ ਦੀ ਜਿੰਦਾ ਹੀ ਕੋਸ਼ਿਸ਼ ਕੀਤੀ ਪਰ ਪੁਲਿਸ ਵੱਲੋਂ ਹਮਲਾ ਕਰ ਦਿੱਤਾ ਗਿਆ। ਲੇਕਿਨ ਉਸ ਵੱਲੋਂ ਕੋਈ ਵੀ ਗੋਲੀ ਨਹੀਂ ਚਲਾਈ ਗਈ।
ਪਿਸਤੌਲ ਉਸ ਕੋਲੋਂ ਬਰਾਮਦ ਹੋਇਆ ਹੈ ਅਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਸਨ ਇਸ ਕਰਕੇ ਉਸ ਵੱਲੋਂ ਆਪਣੇ ਨਾਨਾ ਦਾ ਪਸਤੌਲ ਆਪਣੇ ਕੋਲ ਸੁਰੱਖਿਆ ਲਈ ਰੱਖਿਆ ਜਾਂਦਾ ਸੀ। ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਉਸ ਨੂੰ ਜਾਣ ਬੁੱਝ ਕੇ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਸਨੂੰ ਸਿਰਫ਼ ਇੱਕ ਮਹੀਨਾ ਹੀ ਨਸ਼ਾ ਵੇਚਦਿਆਂ ਹੋਇਆ ਹੈ ਬਾਰ ਬਾਰ ਇੱਕ ਗੱਲ ਜ਼ਰੂਰ ਕਹੀ ਜਾ ਰਹੀ ਹੈਗੀ ਉਸ ਵੱਲੋਂ ਕੋਈ ਵੀ ਜਵਾਬੀ ਫਾਇਰ ਨਹੀਂ ਕੀਤਾ ਗਿਆ । ਤੇ ਉਸ ਵੱਲੋਂ ਸਿਰਫ਼ ਆਪਣੀ ਬਚਾਅ ਵਾਸਤੇ ਆਪਣੇ ਪਰਿਵਾਰਿਕ ਮੈਂਬਰ ਰੱਖਿਆ ਜਾਂਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h