ਸੋਮਵਾਰ, ਅਗਸਤ 4, 2025 01:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਲਈਆਂ ਜਾਣ ਵਾਪਸ, CM ਮਾਨ ਦੀ ਕੇਂਦਰ ਸਰਕਾਰ ਨੂੰ ਮੰਗ

ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ 'ਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।

by Gurjeet Kaur
ਸਤੰਬਰ 15, 2023
in ਪੰਜਾਬ
0

ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ‘ਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।

ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ਉਤੇ ਬੁਰਾ ਅਸਰ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਕਿਸਾਨ ਖੇਤੀ ਲਾਗਤਾਂ ਵਧਣ ਅਤੇ ਘੱਟ ਭਾਅ ਮਿਲਣ ਕਾਰਨ ਪਹਿਲਾਂ ਹੀ ਸੰਕਟ ਵਿੱਚ ਡੁੱਬੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਬਾਸਮਤੀ ਦਾ ਸਭ ਤੋਂ ਵੱਧ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਤਹਿਤ ਮੂੰਗੀ, ਬਾਸਮਤੀ ਤੇ ਹੋਰ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨਾਲ ਸਾਡੀ ਮੁਹਿੰਮ ਨੂੰ ਧੱਕਾ ਲੱਗਾ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਇਹ ਕਦਮ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਹੈ ਜਿਸ ਦੀ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਪਾਬੰਦੀਆਂ ਦੇ ਮੱਦੇਨਜ਼ਰ ਬਾਸਮਤੀ ਚੌਲ ਪੱਛਮੀ ਬੰਗਾਲ, ਕੇਰਲਾ ਵਰਗੇ ਸੂਬਿਆਂ ਨੂੰ ਵੇਚਣ ਉਤੇ ਵੀ ਗੌਰ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨ ਭੰਡਾਰ ਨੱਕੋ-ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਉਤੇ ਪਾਬੰਦੀਆਂ ਥੋਪੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”

ਕੇਂਦਰ ਸਰਕਾਰ ਦੇ ਇਕ ਹੋਰ ਪੰਜਾਬ ਵਿਰੋਧੀ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ ਦਾ 3622 ਕਰੋੜ ਰੁਪਏ ਦਾ ਫੰਡ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਦੁਰਵਰਤੋਂ ਕੀਤੀ ਸੀ ਜਿਸ ਦਾ ਖਮਿਆਜ਼ਾ ਹੁਣ ਪੇਂਡੂ ਖੇਤਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰ.ਡੀ.ਐਫ. ਦਾ ਇਹ ਫੰਡ ਜਾਰੀ ਕਰ ਦਿੰਦਾ ਹੈ ਤਾਂ ਸੂਬੇ ਦੇ ਪੇਂਡੂ ਖੇਤਰ ਦੀਆਂ 67000 ਕਿਲੋਮੀਟਰ ਲਿੰਕ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ।

Tags: central governmentcm mannexport of Basmatipropunjabtvwithdrawn immediately
Share213Tweet133Share53

Related Posts

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025
Load More

Recent News

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.