ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਅੱਜ ਮੰਤਰੀ ਮੰਡਲ ਦੀ ਬੈਠਕ ਹੋਈ, ਜਿਸ ‘ਚ ਕਈ ਅਹਿਮ ਫੈਸਲੇ ਗਏ।ਇਸ ਦੌਰਾਨ ਸੀਐਮ ਚੰਨੀ ਨੇ ਸੂਬਾ ਭਰ ਦੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ 2014-15 ਤੋਂ 2017-18 ਦੇ ਵਿਚਾਲੇ ‘ਸੀ’ ਫਾਰਮ ਦੇ ਮਾਮਲਿਆਂ ਨਾਲ ਸਬੰਧਿਤ ਕਰੀਬ 1.50 ਲੱਖ ਮਾਮਲਿਆਂ ਨੂੰ ਮੁਲਾਂਕਣ ਤੋਂ ਛੂਟ ਦੇਣ ਦਾ ਫੈਸਲਾ ਕੀਤਾ ਹੈ।
ਹੁਣ ਇਸ ਸ਼੍ਰੇਣੀ ‘ਚ ਸਿਰਫ 8500 ਅਜਿਹੇ ਮਾਮਲਿਆਂ ਦਾ ਮੁਲਾਂਕਣ ਕੀਤਾ ਜਾਵੇਗਾ।ਇਸ ਵਪਾਰੀ ਅਨੁਕੂਲ ਫੈਸਲੇ ਨਾਲ ਸੂਬੇ ਦੇ ਖਜ਼ਾਨੇ ‘ਤੇ ਕਰੀਬ 200 ਕਰੋੜ ਰੁਪਏ ਦਾ ਬੋਝ ਵਧੇਗਾ।