ਬੁੱਧਵਾਰ, ਸਤੰਬਰ 30, 2026 08:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ

by Gurjeet Kaur
ਸਤੰਬਰ 28, 2023
in ਅਜ਼ਬ-ਗਜ਼ਬ
0
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਵਿਭਾਗ ਦੇ ਪ੍ਰਮੁੱਖ ਸਕੱਤਰ  ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ
 ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ।
ਪੰਜਾਬ ਦੇ ਜ਼ਿਲ੍ਹੀ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦੀ ਚੋਣ ਇਸ ਵਕਾਰੀ ਐਵਾਰਡ ਲਈ ਹੋਈ ਹੈ। ਇਸ ਪਿੰਡ ਨੇ ਪੰਜਾਬ ਸਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਵਿਕਸਿਤ ਕਰਕੇ ਇਕ ਮਿਸਾਲੀ ਕਦਮ ਚੁੱਕਿਆ ਹੈ। ਇਸ ਪਿੰਡ ਨੇ ਆਪਣਾ ਨਾਮ ਇਸ ਐਵਾਰਡ ਲਈ ਸਮੁੱਚੇ ਭਾਰਤ ਵਿਚੋਂ ਚੁਣੇ ਗਏ 35 ਪਿੰਡਾਂ ਵਿਚ ਦਰਜ ਕਰਵਾਇਆ ਹੈ। ਭਾਰਤ ਦੇ ਟੂਰਿਜ਼ਮ ਖੇਤਰ ਦੇ ਉੱਤਮ ਪਿੰਡ ਦੀ ਮਾਨਤਾ ਲਈ ਮੁਕਾਬਲੇ ਖਾਤਰ ਕੁਲ 31 ਸੂਬਿਆਂ/ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ 750 ਪਿੰਡਾਂ ਵੱਲੋਂ ਅਪਲਾਈ ਕੀਤਾ ਗਿਆ ਸੀ।
ਇਹ ਐਵਾਰਡ ਟੂਰਿਜ਼ਮ ਅਤੇ ਸਭਿਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ, ਪਿੰਡ ਦੇ ਪ੍ਰਤੀਨਿਧ
 ਸਤਵੰਤ ਸੰਘਾ, ਮੈਨੇਜਰ ਅੰਕੜਾ ਅਤੇ ਪ੍ਰਾਜੈਕਟਸ, ਸੈਰ ਸਪਾਟਾ ਵਿਭਾਗ ਪੰਜਾਬ ਸ਼ੀਤਲ ਬਹਿਲ ਨੇ ਕੇਂਦਰੀ ਟੂਰਿਜ਼ਮ ਵਿਭਾਗ ਦੇ ਸਕੱਤਰ ਮਿਸ. ਵੀ.ਵਿਦਯਾਵਤੀ ਅਤੇ ਵਧੀਕ ਸਕੱਤਰ ਸ੍ਰੀ ਰਾਕੇਸ਼ ਵਰਮਾ ਪਾਸੋਂ ਹਾਸਿਲ ਕੀਤਾ।
 ਭੰਡਾਰੀ ਨੇ ਦੱਸਿਆ ਕਿ ਉੱਤਮ ਟੂਰਿਜ਼ਮ ਪਿੰਡ ਮਾਨਤਾ 2023 ਵਾਸਤੇ ਚੁਣੇ ਗਏ ਇਹਨਾਂ ਪਿੰਡਾਂ ਦੀ ਚੋਣ ਸੰਯੁਕਤ ਰਾਸ਼ਟਰ ਵਿਸ਼ਵ ਸੈਰ-ਸਪਾਟਾ ਸੰਸਥਾ (ਯੂ.ਐਨ.ਡਬਲਿਊ.ਟੀ.ਓ) ਦੇ ਵੱਖ-ਵੱਖ ਪੈਮਾਨਿਆਂ ਤੇ ਅਧਾਰਤ ਸੀ ਜਿਨਾਂ ਵਿਚ ਸਭਿਆਾਚਰਕ ਤੇ ਕੁਦਰਤੀ ਸਰੋਤ, ਆਰਥਿਕ , ਸਮਾਜਿਕ ਅਤੇ ਵਾਤਾਵਰਣ ਸਥਿਰਤਾ ਤੋਂ ਇਲਾਵਾ ਟੂਰਿਜ਼ਮ ਦੇ ਵਿਕਾਸ ਤੇ ਮੁੱਲ ਲੜੀ ਏਕੀਕਰਨ ਤੇ ਹੋਰ ਪਹਿਲੂ ਸ਼ਾਮਲ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੇ ਟੂਰਿਜ਼ਮ ਵਿਭਾਗ ਪੰਜਾਬ ਦੇ ਤਾਲਮੇਲ ਅਤੇ ਸੇਧ ਨਾਲ ਪਿਤਾਪੁਰਖੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਅਤੇ ਲਗਾਤਾਰ ਯਤਨਾਂ ਸਦਕਾ ਇਹਨਾਂ ਨੂੰ ਟੂਰਿਜ਼ਮ ਦੇ ਮਸ਼ਹੂਰ ਸਥਾਨਾਂ ਵਜੋਂ ਵਿਕਸਿਤ ਕੀਤਾ ਜਿਥੇ ਅੱਜ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਆਉਂਦੇ ਹਨ। ਬ੍ਰਿਟਿਸ਼ ਰਾਜ ਸਮੇਂ ਦੀਆਂ ਇਨ੍ਹਾਂ ਵਿਰਾਸਤੀ ਹਵੇਲੀਆਂ ਵਿੱਚ ਇੱਕ ਦਾ ਨਾਮ `ਦਾ ਕੋਠੀ` ਅਤੇ ਦੂਜੀ ਦਾ ਨਾਮ `ਪਿੱਪਲ ਹਵੇਲੀ` ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਅਤੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਹੇਠ ਟੂਰਿਜ਼ਮ ਵਿਭਾਗ ਪੰਜਾਬ ਨੂੰ ਸੈਰ-ਸਪਾਟੇ ਦੇ ਪੱਖ ਤੋਂ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ।
Tags: Best Tourism VillageBest Tourism Village of India 2023Nawan Pind Sardarspro punjab tvpunjabTourism Dayਪੇਂਡੂ ਸੈਰ-ਸਪਾਟਾ
Share212Tweet133Share53

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.