ਭਾਰਤੀ ਮੂਲ ਦੀ ਅੰਤਰਰਾਸ਼ਟਰੀ ਪੰਜਾਬੀ ਗਾਇਕਾ ਅਤੇ ਅਮਰੀਕਾ ਵਿੱਚ ਰਹਿ ਰਹੀ ਜੈਸਮੀਨ ਸੈਂਡਲਾਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਲੇਡੀ ਸਿੰਗਰ ਨੂੰ ਦਿੱਲੀ ਏਅਰਪੋਰਟ ਪਹੁੰਚਦੇ ਹੀ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲੀਆਂ। ਸ਼ਨੀਵਾਰ ਯਾਨੀ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਇਸ ਮਹਿਲਾ ਗਾਇਕ ਦਾ ਲਾਈਵ ਪ੍ਰੋਗਰਾਮ ਹੈ।
ਅਮਰੀਕਾ ਸਿੰਗਰ ਨੂੰ ਧਮਕੀ ਭਰੇ ਫੋਨ ਕਾਲ ‘ਚ ਕਿਹਾ ਗਿਆ ਹੈ ਕਿ ਉਹ ਉਸ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਮਾਰ ਦੇਣਗੇ। ਧਮਕੀ ਭਰੇ ਫੋਨ ਕਾਲ ਤੋਂ ਬਾਅਦ ਲੇਡੀ ਸਿੰਗਰ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਵਿੱਚ ਠਹਿਰੀ ਹੋਈ ਹੈ। ਉਥੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫਿਲਹਾਲ ਲੇਡੀ ਸਿੰਗਰ ਨੂੰ ਵੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਦਿੱਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦਿੱਲੀ ਪੁਲਿਸ ਨੇ ਹੋਟਲ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਖੁਫੀਆ ਵਿਭਾਗ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।