ਦਿੱਲੀ ਦੀ ਦਿੱਗਜ ਨੇਤਾ ਅਤੇ ਕਾਂਗਰਸ ਦੀ ਰਾਸ਼ਟਰੀ ਬੁਲਾਰਾ ਅਲਕਾ ਲਾਂਬਾ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲਾ ਬੋਲਿਆ ਹੈ। ਕੇਜਰੀਵਾਲ ਨੂੰ ਠੱਗ ਦੱਸਦਿਆਂ ਅਲਕਾ ਲਾਂਬਾ ਨੇ ਕਿਹਾ ਕਿ ਉਹ ਹੁਣ ਪੰਜਾਬ ਨੂੰ ਧੋਖਾ ਦੇਣ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਦਿੱਲੀ ਨਾਲ ਧੋਖਾ ਹੋਇਆ ਹੈ, ਪਰ ਪੰਜਾਬ ਨੂੰ ਬਚਾਉਣਾ ਪਵੇਗਾ।
ਕਾਂਗਰਸੀ ਆਗੂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਿਤਾਬ ‘ਸਵਰਾਜ’ ਦਿਖਾਉਂਦੇ ਹੋਏ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਪਾਲ ਦੀ ਗੱਲ ਕਰਦੇ ਸਨ, ਪਰ ਦਿੱਲੀ ਵਿੱਚ ਲੋਕਾਯੁਕਤ ਦਾ ਅਹੁਦਾ ਖਾਲੀ ਹੈ। ‘ਆਪ’ ਆਗੂ ਰੋਜ਼ਗਾਰ ਮੇਲੇ ਲਾਉਣ ਦੀ ਗੱਲ ਕਰਦੇ ਸਨ, ਪਰ ਬੇਰੁਜ਼ਗਾਰੀ ਦੀ ਦਰ ਹੋਰ ਵਧ ਗਈ ਹੈ।