ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਸੰਗਤਾਂ ਵੱਡੀ ਗਿਣਤੀ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।ਇਸ ਮੌਕੇ ਸੰਗਤਾਂ ਵਲੋਂ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ‘ਤੇ ਚੱਲਣ।
ਕਿਹਾ ਕਿ ਭੁੱਲੀ ਹੋਈ ਮਨੁੱਖਤਾ ਨੂੰ ਸੱਚ ਦੇ ਮਾਰਗ ‘ਤੇ ਚੱਲਣ ਦਾ ਉਪਦੇਸ਼ ਦਿੱਤਾ।ਕਿਹਾ ਭਾਈ ਲਹਿਣਾ ਜੀ ਦੇ ਹਿਰਦੇ ਅੰਦਰ ਇਹ ਜੋਤ ਟਿਕਾਈ ਗਈ।ਕਿਹਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਾਲ ਹਿੰਦੂ ਮੁਸਲਿਮ ਭਾਈਚਾਰੇ ਦੇ ਲੋਕ ਵੀ ਅੱਜ ਇਸ ਦਿਹਾੜੇ ਨੂੰ ਮਨਾ ਰਹੇ ਹਨ।
ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਅੱਜ ਵੱਡੀ ਗਿਣਤੀ ‘ਚ ਸਚਖੰਡ ਸ੍ਰੀ ਹਰਿਮੰਧਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਿਆ ਜਿੱਥੇ ਉਨ੍ਹਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਉਥੇ ਹੀ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ।