ਮਨਜਿੰਦਰ ਸਿਰਸਾ ਦੇ ਭਾਜਪਾ ‘ਚ ਸ਼ਾਮਿਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਹੈ।ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋਏ ਹਨ।ਭਾਜਪਾ ਦੇ ਪੰਜਾਬ ਇੰਚਾਰਜ ਅਤੇ ਕੇਂਦਰੀ ਮੰਤਰੀ ਗਜਿੰਦਰ ਸ਼ੇਖਾਵਤ ਦੀ ਅਗਵਾਈ ‘ਚ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਹੈ।