ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਵਿੱਚ ਇੱਕ ਵੱਡੇ ਉਦਯੋਗਿਕ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਪੰਜਾਬ ਵਿੱਚ ਟਾਟਾ ਸਟੀਲ ਦਾ ਇਹ ਪਹਿਲਾ ਪ੍ਰੋਜੈਕਟ ਹੈ। ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2022 ਵਿੱਚ ਟਾਟਾ ਗਰੁੱਪ ਨੂੰ ਲੁਧਿਆਣਾ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਪਹਿਲੇ ਪੜਾਅ ਵਿੱਚ ਸਕਰੈਪ ਅਧਾਰਤ ਸਟੀਲ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਅਲਾਟ ਕੀਤੀ ਸੀ।