ਸੋਮਵਾਰ, ਅਗਸਤ 25, 2025 11:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ  ਕੀਤਾ ਗ੍ਰਿਫ਼ਤਾਰ 

by Gurjeet Kaur
ਅਕਤੂਬਰ 24, 2023
in ਪੰਜਾਬ
0
vigilance bureau punjab
ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ  ਕੀਤਾ ਗ੍ਰਿਫ਼ਤਾਰ 
 
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਕੇਸ ਵਿੱਚ ਲੋੜੀਂਦੇ ਤਿੰਨ ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਥਾਣਾ ਸ਼ਹਿਰੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਈਪੀਸੀ ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਐਫਆਈਆਰ ਨੰਬਰ 79 ਮਿਤੀ 16-07-2020 ਵਿੱਚ ਲੋੜੀਂਦੇ ਸਨ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ’ਤੇ ਪਿੰਡ ਘੋਲੂਮਾਜਰਾ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਪੀ.ਏ.ਸੀ.ਐਲ. ਦੀਆਂ ਵੱਲ-ਵੱਖ ਜਾਇਦਾਦਾਂ ਦੀ ਗੈਰ-ਕਾਨੂੰਨੀ ਤੌਰ ’ਤੇ  ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ ਹੈ। ਇਨ੍ਹਾਂ ਨੂੰ ਇਸ ਗੱਲ ਦਾ ਪੂਰਾ ਇਲਮ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਨੂੰ ਕਿਸੇ ਵੀ ਅਜਿਹੀ ਜਾਇਦਾਦ ਨੂੰ ਵੇਚਣ/ ਤਬਾਦਲਾ-ਏ-ਮਲਕੀਅਤ ਕਰਨ ’ਤੇ ਰੋਕ ਲਗਾਈ ਹੋਈ ਹੈ, ਜਿਸ ਵਿੱਚ ਪੀ.ਏ.ਸੀ.ਐਲ. ਦਾ ਕਿਸੇ ਵੀ ਰੂਪ ਵਿੱਚ, ਕੋਈ ਅਧਿਕਾਰ ਜਾਂ ਹਿੱਤ ਬਣਦਾ ਹੈ, ਪਰ ਬਾਵਜੂਦ ਇਸਦੇ ਇਨ੍ਹਾਂ ਨੇ ਜਾਇਦਾਦਾਂ ਦੀ ਫ਼ਰੋਖ਼ਤ/ ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਤਹਿਤ ਇਹ ਸਪੱਸ਼ਟ ਹਦਾਇਤ ਸੀ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ  ਤੋਂ ਬਾਅਦ ਹੋਈ ਵਿਕਰੀ ਦੀ ਵਰਤੋਂ, ਦੋਸ਼ੀ ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਸਮੂਹਿਕ ਨਿਵੇਸ਼ ਯੋਜਨਾ (ਸੀਆਈਐਸ) ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਮੋੜਨ ਲਈ ਕੀਤੀ ਜਾਵੇ ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ਵਿਖੇ ਮਿਤੀ 21.02.2023 ਨੂੰ ਦਰਜ ਇੱਕ ਹੋਰ ਐਫ.ਆਈ.ਆਰ. ਨੰਬਰ 01 ਅਧੀਨ ਧਾਰਾ 406, 420, 465, 467, 468, 471, 384, 120-ਬੀ  ਆਈ.ਪੀ.ਸੀ. ਵਿੱਚ ਵੀ ਲੋੜੀਂਦਾ ਸੀ।  ਇਸ ਕੇਸ ਵਿੱਚ 01.01.2023 ਨੂੰ ਹੋਈ ਜਨਰਲ ਬਾਡੀ ਦੀ ਮੀਟਿੰਗ ਦੀ ਫਰਜ਼ੀ ਕਾਰਵਾਈ ਦੇ ਆਧਾਰ ’ਤੇ ਪੀਏਸੀਐਲ ਦੇ ਤਿੰਨ ਡਾਇਰੈਕਟਰਾਂ ਦੀ ਗੈਰ-ਕਾਨੂੰਨੀ ਨਿਯੁਕਤੀ ਅਤੇ ਪੀਏਸੀਐਲ ਜਾਇਦਾਦਾਂ ਨਾਲ ਜੁੜੇ ਵਿਅਕਤੀਆਂ/ਇਕਾਈਆਂ ਤੋਂ ਪੈਸਾ ਵਸੂਲਣ ਵਿੱਚ ਉਸਦੀ ਭੂਮਿਕਾ ਦੱਸੀ ਜਾਂਦੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ  ਦੀ ਅਗਲੇਰੀ ਜਾਂਚ ਜਾਰੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ
ਪੀਏਸੀਐਲ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ, ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਅਤੇ ਪੀਏਸੀਐਲ ਦੇ ਗੈਰ ਕਾਨੂੰਨੀ ਡਾਇਰੈਕਟਰਾਂ ਦੀ ਨਿਯੁਕਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਵਾਲੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਇਸੇ ਕੇਸ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
Tags: pro punjab tvpunjabPunjab Vigilance Bureaupunjabi newsPural caseਪਰਲ ਕੇਸਵਿਜੀਲੈਂਸ ਬਿਊਰੋ
Share223Tweet139Share56

Related Posts

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ

ਅਗਸਤ 23, 2025

ਟਰੱਕ ਦੀ ਟੱਕਰ ਨਾਲ ਵਾਪਰਿਆ ਭਿਆਨਕ ਹਾਦਸਾ, LPG ਟੈਂਕਰ ‘ਚ ਹੋਇਆ ਧਮਾਕਾ

ਅਗਸਤ 23, 2025
Load More

Recent News

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਇੰਸਟਾਗ੍ਰਾਮ ਚ ਆਇਆ ਇਹ ਨਵਾਂ ਫ਼ੀਚਰ, ਕਰੇਗਾ ਸਭ ਨੂੰ ਹੈਰਾਨ, ਆਪਣੇ ਦੋਸਤਾਂ ਦੀ ਜਾਣ ਸਕੋਗੇ ਹਰ ਡਿਟੇਲ

ਅਗਸਤ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.