ਬੀਤੇ ਕੱਲ੍ਹ ਬਰਨਾਲਾ ਵਿਖੇ ਕਬੱਡੀ ਖਿਡਾਰੀਆਂ ਵਲੋਂ ਇੱਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਸੀ।ਜਿਸ ਦੀ ਬਰਨਾਲਾ ਪੁਲਿਸ ਵਲੋਂ 24 ਘੰਟਿਆਂ ਅੰਦਰ ਵੱਡੀ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਪੰਮਾ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਸੀਐੱਮ ਮਾਨ ਨੇ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਸਨ।ਦੋਸ਼ੀ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਦਾ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਏ ਸਨ।ਜਾਣਕਾਰੀ ਮੁਤਾਬਕ ਰੈਸਟੋਰੈਂਟ ਮਾਲਕ ਨਾਲ ਹੋਈ ਝੜਪ ਦੌਰਾਨ ਪੁਲਿਸ ਮੁਲਾਜ਼ਮ ਦਾ ਕਤਲ ਕੀਤਾ ਗਿਆ ਸੀ।
ਦੱਸ ਦੇਈਏ ਕਿ ਇਸ ਸਬੰਧੀ ਬੀਤੇ ਕੱਲ੍ਹ ਪੰਜਾਬ ਸੀਐੱਮ ਭਗਵੰਤ ਮਾਨ ਵਲੋਂ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ 1 ਕਰੋੜ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।