ਕਾਂਗਰਸ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਵਿਰਾਸਤੀ ਸੜਕ ‘ਤੇ ਚੱਲ ਰਹੇ ਇਸ਼ਤਿਹਾਰਾਂ ਨੂੰ ਹਟਾਉਣ ਦੀ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੁੱਕੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਸਰਕਾਰ ਵਲੋਂ ਹਰਿਮੰਦਰ ਸਾਹਿਬ ਨੂੰ ਜਾਂਦੀ ਵਿਰਾਸਤੀ ਸੜਕ ‘ਤੇ ਚੱਲ ਰਹੇ ਇਸ਼ਤਿਹਾਰਾਂ ‘ਤੇ ਇਤਰਾਜ਼ ਜਾਹਿਰ ਕੀਤਾ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਰੂਟ ‘ਤੇ ਇਸ਼ਤਿਹਾਰਬਾਜ਼ੀ ਬੰਦ ਕੀਤੀ ਜਾਵੇ ਤੇ ਸਿਰਫ ਸੰਗਤ ਲਈ ਕੀਰਤਨ ਚਲਾਇਆ ਜਾਵੇ।