ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਨੇ ਦੱਸਿਆ ਕਿ 27 ਅਕਤੂਬਰ ਨੂੰ ਧਮਕੀ ਭਰੀ ਈਮੇਲ ਮਿਲੀ ਸੀ। ਇਸ ਵਿੱਚ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।
ਪੁਲਿਸ ਨੇ ਅੱਗੇ ਦੱਸਿਆ ਕਿ ਈਮੇਲ ਵਿੱਚ 20 ਕਰੋੜ ਰੁਪਏ ਨਾ ਦੇਣ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੁੰਬਈ ਦੇ ਗਾਮਦੇਵੀ ਥਾਣੇ ਵਿੱਚ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪਿਛਲੇ ਸਾਲ ਵੀ ਧਮਕੀ ਮਿਲੀ ਸੀ
ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ ਵਿੱਚ ਵੀ ਇੱਕ ਵਿਅਕਤੀ ਨੇ ਦੱਖਣੀ ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਫੋਨ ਕੀਤਾ ਸੀ। ਉਸ ਨੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਫਿਰ ਫੋਨ ਕਰਨ ਵਾਲੇ ਨੇ ਮੁਕੇਸ਼ ਅੰਬਾਨੀ, ਨੀਤਾ ਅੰਬਾਨੀ, ਆਕਾਸ਼ ਅੰਬਾਨੀ ਅਤੇ ਅਨੰਤ ਅੰਬਾਨੀ ਦੇ ਨਾਂ ਲਏ ਅਤੇ ਜਾਨ ਲੈਣ ਦੀ ਧਮਕੀ ਦਿੱਤੀ। ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਹੈ।
ਵਿਸਫੋਟਕਾਂ ਨਾਲ ਭਰੀ SUV 2021 ਵਿੱਚ ਮਿਲੀ ਸੀ
ਉਥੇ ਹੀ ਫਰਵਰੀ 2021 ‘ਚ ਉਸ ਸਮੇਂ ਸਨਸਨੀ ਫੈਲ ਗਈ ਸੀ ਜਦੋਂ ਮੁਕੇਸ਼ ਅੰਬਾਨੀ ਦੇ ਘਰ ਦੇ ਕੋਲ ਇਕ ਛੱਡੀ ਹੋਈ SUV ਮਿਲੀ ਸੀ। ਦੱਖਣੀ ਮੁੰਬਈ ‘ਚ ਮੁਕੇਸ਼ ਅੰਬਾਨੀ ਦੇ ਘਰ ‘ਐਂਟੀਲੀਆ’ ਨੇੜੇ ਵਿਸਫੋਟਕਾਂ ਨਾਲ ਭਰੀ ਇੱਕ SUV ਮਿਲੀ ਹੈ। ਇਸ ਵਿੱਚ ਕਰੀਬ 20 ਜਿਲੇਟਿਨ ਦੀਆਂ ਸਟਿਕਸ ਅਤੇ ਇੱਕ ਪੱਤਰ ਮਿਲਿਆ ਹੈ। ਪੱਤਰ ਵਿੱਚ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੂੰ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਮੁੰਬਈ ਪੁਲਸ ਨੇ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।