ਮੰਗਲਵਾਰ, ਅਕਤੂਬਰ 13, 2026 06:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਸ.ਪੀ.ਸੀ.ਐਲ ਅਧਿਕਾਰੀ ਰਾਜਕੁਮਾਰ ਨੂੰ ਪੈਰਾ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ ਵਧਾਈ ਦਿੱਤੀ

by Gurjeet Kaur
ਅਕਤੂਬਰ 29, 2023
in ਪੰਜਾਬ
0

ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਸ.ਪੀ.ਸੀ.ਐਲ ਅਧਿਕਾਰੀ ਰਾਜਕੁਮਾਰ ਨੂੰ ਪੈਰਾ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ ਵਧਾਈ ਦਿੱਤੀ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਚੀਨ ਵਿੱਚ ਹਾਂਗਜੂ ਵਿਖੇ ਚੌਥੀਆਂ ਪੈਰਾ ਏਸ਼ੀਅਨ ਖੇਡਾਂ ਦੇ ਡਬਲ ਬੈਡਮਿੰਟਨ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਆਪਣੀ ਸੰਸਥਾ ਸਗੋਂ ਦੇਸ਼ ਅਤੇ ਸੂਬੇ ਦਾ ਵੀ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ ਹੈ। ਰਾਜ ਕੁਮਾਰ ਅਤੇ ਉੱਤਰਾਖੰਡ ਤੋਂ ਉਸਦੇ ਸਾਥੀ ਚਿਰਾਗ ਬਰੇਥਾ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੇ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕੀਤਾ।

ਪੈਰਾ ਸ਼ਟਲਰ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਕੁਮਾਰ ਦੀ ਕਾਰਗੁਜ਼ਾਰੀ ਸੂਬੇ ਵਿੱਚ ਮੌਜੂਦ ਖੇਡ ਪ੍ਰਤਿਭਾ ਦਾ ਪ੍ਰਮਾਣ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਕੁਮਾਰ 2011 ਵਿੱਚ ਸਪੋਰਟਸ ਕੋਟੇ ਦੇ ਤਹਿਤ ਇੱਕ ਬਿੱਲ ਡਿਸਟ੍ਰੀਬਿਊਟਰ ਵਜੋਂ ਪੀ.ਐਸ.ਪੀ.ਸੀ.ਐਲ. ਵਿੱਚ ਸ਼ਾਮਲ ਹੋਇਆ ਸੀ। ਉਦੋਂ ਤੋਂ ਲੈ ਕੇ ਉਸਨੇ ਪੈਰਾ-ਬੈਡਮਿੰਟਨ ਦੀ ਖੇਡ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 2014 ਵਿੱਚ ਉਸਨੇ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ, ਅਤੇ ਫਿਰ 2015 ਵਿੱਚ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੋਸ਼ਨ ਕੀਤਾ। ਇੰਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਕਾਰਨ ਉਸਨੂੰ ਸਾਲ 2018 ਵਿੱਚ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਰਾ-ਬੈਡਮਿੰਟਨ ਦੇ ਖੇਤਰ ਵਿੱਚ ਰਾਜ ਕੁਮਾਰ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਉਸਦੀਆਂ ਪ੍ਰਾਪਤੀਆਂ ਅਤੇ ਸਮਰਪਣ ਦੀ ਮਾਨਤਾ ਵਿੱਚ ਉਸਨੂੰ ਪੀ.ਐਸ.ਪੀ.ਸੀ.ਐਲ ਵਿੱਚ ਜੂਨੀਅਰ ਸਪੋਰਟਸ ਅਫਸਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ, ਤਾਂ ਜੋ ਉਹ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਐਥਲੀਟਾਂ ਦੀ ਅਗਲੀ ਪੀੜ੍ਹੀ ਦੇ ਮਾਰਗਦਰਸ਼ਨ ਵਿੱਚ ਆਪਣਾ ਸਫ਼ਰ ਜਾਰੀ ਰੱਖ ਸਕੇ।“

ਰਾਜ ਕੁਮਾਰ ਦੀ ਜਿੱਤ ਲਈ ਸ਼ਲਾਘਾ ਕਰਦੇ ਹੋਏ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਨ (ਪੀ.ਐੱਸ.ਪੀ.ਸੀ.ਐੱਲ.) ਜਸਬੀਰ ਸਿੰਘ ਸੁਰ ਸਿੰਘ ਨੇ ਕਿਹਾ ਕਿ ਰਾਜ ਕੁਮਾਰ ਦੀ ਪ੍ਰਾਪਤੀ ਨਿਰਸੰਦੇਹ ਹੋਰਨਾਂ ਐਥਲੀਟਾਂ ਲਈ ਪ੍ਰੇਰਨਾ ਸਰੋਤ ਹੋਵੇਗੀ ਅਤੇ ਹਰ ਪੱਧਰ ‘ਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਦੇਣ ਦੀ ਮਹੱਤਤਾ ਨੂੰ ਦਰਸਾਏਗੀ।

ਪੀ.ਐਸ.ਪੀ.ਸੀ.ਐਲ ਦੇ ਸਪੋਰਟਸ ਸੈੱਲ ਦੇ ਡਿਪਟੀ ਚੀਫ ਇੰਜਨੀਅਰ/ਤਕਨੀਕੀ ਕਮ ਇੰਚਾਰਜ ਇੰਜ. ਤੇਜ ਪਾਲ ਬਾਂਸਲ ਨੇ ਦੱਸਿਆ ਕਿ ਭਾਰਤੀ ਜੋੜੀ ਨੂੰ ਵੀਅਤਨਾਮ ਦੀ ਜੋੜੀ ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਪਰ ਤਿੰਨ ਸੈੱਟਾਂ ਦੇ ਗਹਿਗੱਚ ਮੁਕਾਬਲੇ ਤੋਂ ਬਾਅਦ ਉਨ੍ਹਾਂ 16-21, 21-17, 21-15 ਦੇ ਸਕੋਰ ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਫਾਈਨਲ ਮੁਕਾਬਲੇ ਵਿੱਚ ਰਾਜ ਕੁਮਾਰ ਅਤੇ ਚਿਰਾਗ ਬਰੇਥਾ ਨੇ ਆਪਣੇ ਇੰਡੋਨੇਸ਼ੀਆਈ ਵਿਰੋਧੀਆਂ ਵਿਰੁੱਧ ਸਰਵੋਤਮ ਯਤਨਾਂ ਦੇ ਬਾਵਜੂਦ ਭਾਰਤੀ ਜੋੜੀ ਸੋਨ ਤਗਮਾ ਜਿੱਤਣ ਤੋਂ ਖੁੰਝ ਗਈ ਅਤੇ ਇੱਕ ਨਜ਼ਦੀਕੀ ਮੁਕਾਬਲੇ ਦੇ ਬਾਅਦ ਚਾਂਦੀ ਦਾ ਤਗਮਾ ਹਾਸਿਲ ਕੀਤਾ।

Tags: Harbhajan Singh ETOਪੀ.ਐਸ.ਪੀ.ਸੀ.ਐਲ ਅਧਿਕਾਰੀ ਰਾਜਕੁਮਾਰਪੈਰਾ ਏਸ਼ੀਅਨ ਖੇਡਾਂ
Share210Tweet131Share53

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.