ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਾਮਿਲਨਾਡੂ ਹੈਲੀਕਾਪਟਰ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਚੀਫ ਆਫ ਡਿਫੈਂਸ ਸਟਾਫ ਨੂੰ ਲੈ ਕੇ ਜਾ ਰਹੇ ਫੌਜੀ ਹੈਲੀਕਾਪਟਰ ਦੇ ਹਾਦਸੇ ਤੋਂ ਬਹੁਤ ਦੁਖੀ ਹਾਂ। ਮੈਂ ਤਾਮਿਲਨਾਡੂ ਦੇ ਕੂਨੂਰ ਵਿੱਚ ਵਾਪਰੀ ਇਸ ਘਟਨਾ ਵਿੱਚ ਉਸਦੀ ਪਤਨੀ ਅਤੇ ਹੋਰ ਅਧਿਕਾਰੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
Deeply saddened and concerned over the incident of military helicopter crash carrying Chief of Defence Staff 𝐆𝐞𝐧. 𝐁𝐢𝐩𝐢𝐧 𝐑𝐚𝐰𝐚𝐭, his wife & other officers on board near Coonoor, Tamil Nadu. Praying for the speedy recovery and well-being of all.
— Charanjit S Channi (@CHARANJITCHANNI) December 8, 2021
ਦੱਸ ਦੇਈਏ ਕਿ ਤਾਮਿਲਨਾਡੂ ਦੇ ਕੁਨੂਰ ਖੇਤਰ ਵਿੱਚ ਬੁੱਧਵਾਰ ਨੂੰ ਹਵਾਈ ਸੈਨਾ ਦੇ ਹੈਲੀਕਾਪਟਰ Mi-17V5 ਹਾਦਸੇ ਵਾਲੀ ਥਾਂ ਤੋਂ ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪਰ ਹੁਣ ਤੱਕ ਇਨ੍ਹਾਂ 11 ਲੋਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।
ਜਿਸ ਬਾਰੇ ਜਲਦੀ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਸਦਨ ਵਿੱਚ ਬਿਆਨ ਦੇ ਕੇ ਸਪਸ਼ਟੀਕਰਨ ਦੇਣਗੇ। ਸਦਨ ‘ਚ ਪਹੁੰਚਣ ਤੋਂ ਬਾਅਦ ਰੱਖਿਆ ਮੰਤਰੀ ਸਾਊਥ ਬਲਾਗ ‘ਚ ਗਏ ਜਿੱਥੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਹੁਣ ਹਰ ਤੱਥ ਦੀ ਪੁਸ਼ਟੀ ਕਰਨ ਤੋਂ ਬਾਅਦ ਉਹ ਬਿਆਨ ਦੇਣ ਲਈ ਸਦਨ ‘ਚ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਰੱਖਿਆ ਮੰਤਰੀ ਘਟਨਾ ਵਾਲੀ ਥਾਂ ਦਾ ਦੌਰਾ ਵੀ ਕਰ ਸਕਦੇ ਹਨ।