ਪਿਛਲੇ ਇੱਕ ਸਾਲ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਹੋਏ ਸਨ।19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ ਤੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਕਿਸਾਨ ਵਾਪਸ ਆਪਣੇ ਘਰਾਂ ਨੂੰ ਪਰਤ ਜਾਣ।
ਪਰ ਕਿਸਾਨਾਂ ਨੇ ਐਮਐਸਪੀ ਦੀ ਮੰਗ ਤੇ ਕਿਸਾਨਾਂ ‘ਤੇ ਹੋਏ ਪਰਚੇ ਰੱਦ ਕਰਾਉਣ ਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਬਾਰਡਰਾਂ ‘ਤੇ ਡਟੇ ਹੋਏ ਸਨ।ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਗ ਲਈਆਂ ਹਨ ਤੇ ਰਸਮੀ ਤੌਰ ‘ਤੇ ਐਲਾਨ ਹੋਣਾ ਬਾਕੀ ਹੈ।
ਜਿਸ ਦੇ ਮੱਦੇਨਜ਼ਰ ਕਿਸਾਨਾਂ ਨੇ ਆਪਣਾ ਸਾਰਾ ਸਾਮਾਨ ਸਮੇਟਣਾ ਸ਼ੁਰੂ ਕਰ ਦਿੱਤਾ।ਦੱਸਣਯੋਗ ਹੈ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਹ 11 ਦਸੰਬਰ ਨੂੰ ਘਰ ਵਾਪਸੀ ਕਰਨਗੇ।ਦੱਸ ਦੇਈਏ ਕਿ ਇਸ ਵੇਲੇ ਦਿੱਲੀ ਬਾਰਡਰਾਂ ‘ਤੇ ਖੁਸ਼ੀ ਦਾ ਮਾਹੌਲ਼ ਹੈ ਕਿਸਾਨ ਭੰਗੜੇ ਪਾ ਰਹੇ ਹਨ।ਮਠਿਆਈਆਂ ਵੰਡੀਆਂ ਜਾ ਰਹੀਆਂ ਹਨ।ਦੱਸ ਦੇਈਏ ਕਿ ਕਿਸਾਨਾਂ ਨੇ ਬਹੁਤ ਵੱਡੀ ਇਤਿਹਾਸਕ ਜਿੱਤ ਹਾਸਿਲ ਕੀਤੀ ਹੈ।ਇਸ ਲਈ ਅਕਾਲ ਪੁਰਖ਼ ਦਾ ਸ਼ੁਕਰਾਨਾ ਕਰਨ ਲਈ ਕਿਸਾਨ 13 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।