ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੀ ਜਿੱਤ ‘ਤੇ ਉਨ੍ਹਾਂ ਵਧਾਈ ਦਿੱਤੀ।ਸੁਖਬੀਰ ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿੱਤ ਨੂੰ ਵੇਖਦੇ ਹੋਏ ਮੈਂ ਕਿਸਾਨਾਂ ਨੂੰ ਸ਼੍ਰੋਮਣੀ ਅਕਾਲੀ ਵਲੋਂ ਵਧਾਈ ਦਿੰਦਾ ਹਾਂ।
ਉਥੇ ਹੀ ਸੁਖਬੀਰ ਸਿੰਘ ਬਾਦਲ ਨੇ 2022 ਚੋਣਾਂ ਨੂੰ ਮੁੱਖ ਰੱਖਦੇ ਹੋਏ ਆਖਿਆ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਰਹੀ ਤਾਂ ਉਹ ਪ੍ਰਚਾਰ ਜ਼ਰੂਰ ਕਰਨਗੇ।
ਇਸਦੇ ਨਾਲ ਹੀ ਉਨ੍ਹਾਂ ਆਖਿਆ ਕਿ ਜਿਹੜੇ ਮੁੱਦਿਆਂ ਨੂੰ ਲੈ ਕੇ ਅਸੀਂ ਪ੍ਰਦਰਸ਼ਨ ਕਰਦੇ ਆ ਰਹੇ ਸੀ ਉਹ ਸਰਕਾਰ ਆਉਣ ‘ਤੇ ਜ਼ਰੂਰ ਹੱਲ ਕੀਤੇ ਜਾਣਗੇ।