ਪੰਜਾਬ ਸਰਕਾਰ ਵੱਲੋਂ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪ੍ਰਦੂਸ਼ਣ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਤਹਿਤ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਲੋਕ ਹਵਾ ਪ੍ਰਦੂਸ਼ਣ ਤੋਂ ਆਪਣਾ ਬਚਾਅ ਕਰ ਸਕਣ। ਸੂਬਾ ਸਰਕਾਰ ਵੱਲੋਂ ਬੱਚੇ, ਬਜ਼ੁਰਗ ਤੇ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਘਰ ਦੇ ਅੰਦਰ ਹੀ ਰਹਿਣ ਨੂੰ ਕਿਹਾ ਗਿਆ ਹੈ। ਧੂੰਏ ‘ਚ ਸਵੇਰ ਦੀ ਸੈਰ ਕਰਨ ਤੋਂ ਬਚਣ ਲਈ ਕਿਹਾ ਗਿਆ ਹੈ ਤੇ ਘਰ ਦੇ ਖਿੜਕੀਆਂ ਤੇ ਦਰਵਾਜ਼ੇ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।